ਡੇਰਾ ਮੁਖੀ ਨੂੰ ਸੁਖਬੀਰ ਬਾਦਲ ਨੇ ਨਹੀਂ ਸੀ ਦਿੱਤੀ ਪੁਸ਼ਾਕ: ਸਿਆਸੀ ਵਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਮੁਹਾਲੀ ਦੀ ਸੀਬੀਆਈ ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਕਾਰਕੁਨ ਹਰਚਰਨ ਸਿੰਘ ਨੇ ਮੁੜ ਦੁਹਰਾਇਆ ਕਿ ਡੇਰੇ ਨੂੰ ਬਦਨਾਮ ਕਰਨ ਲਈ ਬੇਅਦਬੀ ਦੇ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ ਜਦੋਂਕਿ ਡੇਰੇ ਦੇ ਸੇਵਾਦਾਰ ਅਤੇ ਸ਼ਰਧਾਲੂ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਡੇਰਾ ਮੁਖੀ ਨੂੰ ਵਿਵਾਦਿਤ ਪੁਸ਼ਾਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਹੀਂ ਦਿੱਤੀ ਸੀ ਸਗੋਂ ਇਹ ਲਿਬਾਸ ਡੇਰਾ ਪ੍ਰੇਮੀਆਂ ਵੱਲੋਂ ਤਿਆਰ ਕੀਤਾ ਗਿਆ ਸੀ। ਜਦੋਂ ਉਨ੍ਹਾਂ ਡੇਰੇ ਦੀ ਸੇਵਾਦਾਰ ਬੀਬੀ ਵੀਰਪਾਲ ਕੌਰ ਵੱਲੋਂ ਦਿੱਤੇ ਬਿਆਨ ਬਾਰ ਪੁੱਛਿਆ ਗਿਆ ਤਾਂ ਉਨ੍ਹਾਂ ਗੱਲ ਨੂੰ ਟਾਲ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਦੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਵਿੱਚ ਕੋਈ ਧੜੇਬੰਦੀ ਨਹੀਂ ਹੈ, ਹਾਂ ਵਿਚਾਰ ਵੱਖੋ ਵੱਖਰੇ ਹੋ ਸਕਦੇ ਹਨ। ਉਨ੍ਹਾਂ ਦਾਅਵਾ ਕਤੀਾ ਕਿ ਸਾਰੇ ਡੇਰਾ ਪ੍ਰੇਮੀ ਅਤੇ ਸੇਵਾਦਾਰ ਪੂਰੀ ਤਰ੍ਹਾਂ ਇਕਜੁਟ ਹਨ। ਡੇਰਾ ਪ੍ਰੇਮੀ ਨੇ ਦੋਸ਼ ਲਾਇਆ ਕਿ ਜੇਲ੍ਹ ਵਿੱਚ ਰਹਿੰਦਿਆਂ ਮਹਿੰਦਰਪਾਲ ਬਿੱਟੂ ਅਤੇ ਦੂਜੇ ਪ੍ਰੇਮੀਆਂ ਨੂੰ ਡਰਾ ਧਮਕਾ ਕੇ ਧਾਰਾ 164 ਦੇ ਬਿਆਨ ਦਰਜ ਕਰਵਾਏ ਸੀ। ਉਨ੍ਹਾਂ ਕਿਹਾ ਕਿ ਡੇਰੇ ਨੂੰ ਬਦਨਾਮੀ ਤੋਂ ਬਚਾਉਣ ਅਤੇ ਇਨਸਾਫ਼ ਪ੍ਰਾਪਤੀ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…