ਸੁਖਬੀਰ ਬਾਦਲ ਨੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ ਨੂੰ ਸੌਂਪੀ ਜ਼ਿਲ੍ਹਾ ਮੁਹਾਲੀ ਦੀ ਕਮਾਂਡ

ਸ਼ਰਮਾ ਦੀ ਨਿਯੁਕਤੀ ਨਵੇਂ ਸਮੀਕਰਨ ਬਦਲੇ, ਕਈ ਪੁਰਾਣੇ ਅਕਾਲੀ ਆਗੂ ਪਾਰਟੀ ਦੇ ਫੈਸਲੇ ਤੋਂ ਅੰਦਰੋਂ ਸਖ਼ਤ ਖ਼ਫ਼ਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਵਾਧਾ ਕਰਦਿਆਂ ਵੀਰਵਾਰ ਨੂੰ 7 ਹੋਰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਜਿਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਵਿੱਚ ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਐਨ.ਕੇ. ਸ਼ਰਮਾ ਨੂੰ ਜ਼ਿਲ੍ਹਾ ਮੁਹਾਲੀ ਦੀ ਕਮਾਂਡ ਸੌਂਪੀ ਗਈ ਹੈ। ਸ੍ਰੀ ਸ਼ਰਮਾ ਪਾਰਟੀ ਪ੍ਰਧਾਨ ਦੇ ਬਹੁਤ ਹੀ ਭਰੋਸੇਯੋਗ ਸਾਥੀਆਂ ਬੰਦਿਆਂ ’ਚੋਂ ਹਨ।
ਉਧਰ, ਪਾਰਟੀ ਦੇ ਇਸ ਫੈਸਲੇ ਭਾਵੇਂ ਅਕਾਲੀ ਦਲ ਦੇ ਪੁਰਾਣੇ ਵਰਕਰਾਂ ਵਿੱਚ ਕੁੱਝ ਹੱਦ ਤੱਕ ਮਾਯੂਸੀ ਛਾ ਗਈ ਹੈ ਪ੍ਰੰਤੂ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦਾ ਧੜਾ ਇੱਕ ਵੀ ਫਿਰ ਤੋਂ ਮਜ਼ਬੂਤ ਹੋ ਗਿਆ ਹੈ ਅਤੇ ਸ੍ਰੀ ਸ਼ਰਮਾ ਦੀ ਨਿਯੁਕਤੀ ਨਾਲ ਜ਼ਿਲ੍ਹਾ ਮੁਹਾਲੀ ਵਿੱਚ ਨਵੇਂ ਸਮੀਕਰਨ ਬਦਲ ਗਏ ਹਨ। ਉਂਜ ਵੀ ਵਿਧਾਨ ਸਭਾ ਚੋਣਾਂ ਵੇਲੇ ਪਾਰਟੀ ਨੂੰ ਦਗਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੇ ਹੱਥਾਂ ਵਿੱਚ ਝਾੜੂ ਚੁੱਕਣ ਵਾਲੇ ਸ਼੍ਰੀ ਸ਼ਰਮਾ ਦੇ ਕੱਟਣ ਵਿਰੋਧੀ ਵੀ ਦੁਬਾਰਾ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਕਈ ਟਕਸਾਲੀ ਪਰਿਵਾਰ ਇਸ ਨਿਯੁਕਤੀ ਤੋਂ ਸਖ਼ਤ ਖ਼ਫ਼ਾ ਹਨ ਪ੍ਰੰਤੂ ਉਹ ਜਨਤਕ ਤੌਰ ’ਤੇ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ ਹਨ।
ਉਧਰ, ਬਾਕੀ ਅਹੁਦੇਦਾਰਾਂ ਵਿੱਚ ਗੁਰਪਾਲ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਫਾਜ਼ਿਲਕਾ (ਦਿਹਾਤੀ), ਪਰਮਜੀਤ ਸਿੰਘ ਲੱਖੇਵਾਲ ਨੂੰ ਜ਼ਿਲ੍ਹਾ ਰੂਪਨਗਰ, ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜ਼ਿਲ੍ਹਾ ਕਪੂਰਥਲਾ, ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਜ਼ਿਲ੍ਹਾ ਫਿਰੋਜ਼ਪੁਰ (ਸ਼ਹਿਰੀ) ਅਤੇ ਕੁਲਵੰਤ ਸਿੰਘ ਕੀਤੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਸ੍ਰੀ ਬਾਦਲ ਨੇ ਦੱਸਿਆ ਕਿ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਹਰਜੋਤ ਬੈਂਸ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ 8 ਮਾਰਚ ਨੂੰ ਸਿੱਖਿਆ ਮੰਤਰ…