ਸੁਖਬੀਰ ਬਾਦਲ ਸੋਮਵਾਰ ਨੂੰ ਦੇਣਗੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਅੱਗੇ ਰੋਸ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਅਕਾਲੀ ਵਿਧਾਇਕਾਂ, ਸਾਬਕਾ ਵਿਧਾਇਕ, ਜ਼ਿਲ੍ਹਾ ਪ੍ਰਧਾਨ ਅਤੇ ਵਰਕਰ ਕੋਵਿਡ ਵੈਕਸੀਨ ਘਪਲੇਬਾਜ਼ੀ ਦੇ ਮੁੱਦੇ ’ਤੇ ਭਲਕੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-7 ਸਥਿਤ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਸਵੇਰੇ 11 ਵਜੇ 2 ਘੰਟੇ ਲਈ ਧਰਨਾ ਪ੍ਰਦਰਸ਼ਨ ਕਰਨਗੇ। ਇਸ ਸਬੰਧੀ ਪਾਰਟੀ ਵਰਕਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਅੱਜ ਇੱਥੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸਕੱਤਰ ਜਰਨਲ ਸਰਬਜੀਤ ਸਿੰਘ ਪਾਰਸ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਮੁਹਾਲੀ ਦੇ ਪ੍ਰਧਾਨ ਕੈਪਟਨ ਰਮਨਦੀਪ ਸਿੰਘ ਬਾਵਾ ਨੇ ਧਰਨਾ ਪ੍ਰਦਰਸ਼ਨ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਭਲਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸਿਹਤ ਮੰਤਰੀ ਦੇ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ ਅਤੇ ਸਿਹਤ ਮੰਤਰੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਵਿਡ ਵੈਕਸੀਨ ਦੀ ਘਪਲੇਬਾਜ਼ੀ ਦੀ ਤੈਅ ਤੱਕ ਜਾਣ ਲਈ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …