nabaz-e-punjab.com

ਸੁਖਬੀਰ ਬਾਦਲ ਅਹੁਦੇ ਤੋਂ ਅਸਤੀਫ਼ਾ ਦੇ ਕੇ ਆਪਣੀ ਗਲਤੀਆਂ ਦਾ ਪਸ਼ਚਾਤਾਪ ਕਰਨ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਸਤੰਬਰ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਜਨਰਲ ਹਾਊਸ ਦੇ ਸਾਬਕਾ ਡੈਲੀਗੇਟ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਆਪਣੀਆਂ ਗਲਤੀਆਂ ਦਾ ਪਸ਼ਚਾਤਾਪ ਕਰਨ ਅਤੇ ਆਪਣੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਜਨਰਲ ਸਕੱਤਰ ਜੋ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਦੀ ਦੋਹਤੀ ਨੂੰ ਦਲ ਦੀ ਪ੍ਰਧਾਨਗੀ ਸੌਂਪ ਦੇਣ ਜੇਕਰ ਉਹ ਬਾਦਲ ਪਰਿਵਾਰ ਦਾ ਕਬਜ਼ਾ ਸ਼੍ਰੋਮਣੀ ਅਕਾਲੀ ਦਲ ਤੇ ਬਰਕਰਾਰ ਰੱਖਣਾ ਚਾਹੁੰਦੇ ਹਨ ਤਾਂ ਫੇਰ ਆਪਣੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਦਲ ਦੀ ਕਮਾਨ ਸੰਭਾਲ ਦੇਣ ਕਿਉਂਕਿ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋ ਜਾਣ ਤੋਂ ਬਾਅਦ ਸਿੱਖ ਕੌਮ ਅਤੇ ਅਕਾਲੀ ਨੇਤਾ ਵੀ ਸੁਖਬੀਰ ਬਾਦਲ ਨੂੰ ਕਾਲੀਆ ਝੰਡੀਆਂ ਦਿਖਾਉਣ ਲੱਗ ਪਏ ਹਨ।
ਇੱਥੇ ਇਹ ਵਰਨਣਯੋਗ ਹੈ ਕਿ ਇਸ ਸਬੰਧੀ ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸ਼ਰੋਮਣੀ ਅਕਾਲੀ ਦਲ ਦੇ ਦੇ ਸੀਨੀਅਰ ਆਗੂ ਹਨ ਸੁਖਬੀਰ ਬਾਦਲ ਵੱਲੋਂ ਸਿਰਸਾ ਵਾਲ਼ੇ ਸਾਧ ਦੀ ਹਮਾਇਤ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਹਨਾਂ ਆਗੂਆਂ ਤੋਂ ਇਲਾਵਾ ਸਿੱਖ ਕੌਮ ਇਸ ਦੇ ਹੱਕ ਵਿੱਚ ਨਹੀਂ ਹੈ ਕਿ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਰਹਿਣ। ਸ੍ਰੀ ਬਡਹੇੜੀ ਨੇ ਆਖਿਆ ਕਿ ਅੱਜ ਜੋ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੋ ਸੀਡੀ ਜਾਰੀ ਕੀਤੀ ਹੈ ਇਸ ਨਾਲ ਸਿੱਖ ਕੌਮ ਅਤੇ ਅਕਾਲੀ ਨੇਤਾ ਬਹੁਤ ਪ੍ਰੇਸ਼ਾਨ ਹਨ ਹੁਣ ਸੁਖਬੀਰ ਨੂੰ ਅਸਤੀਫ਼ਾ ਦੇਣਾ ਜ਼ਰੂਰੀ ਹੋ ਗਿਆ ਹੈ ਕਿਉਂਕਿ ਅਗਲੇ ਸਾਲ 2020 ਵਿੱਚ ਸ਼ਹੀਦਾਂ ਦੀ ਜਥੇਬੰਦੀ ਸ਼ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਵੀ ਆ ਰਹੀ ਹੈ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸ਼ਰੋਮਣੀ ਅਕਾਲੀ ਦਲ ਵਿੱਚ ਪਿਆ ਵਿਵਾਦ ਖਤਮ ਕਰਨ ਦੀ ਲੋੜ ਹੈ ਤਾਂ ਕਿ ਇਤਿਹਾਸ ਵਿੱਚ ਦਰਜ ਨਾ ਹੋਵੇ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸ਼ਤਾਬਦੀ ਵੇਲੇ ਸੁਖਬੀਰ ਬਾਦਲ ਇੱਕ ਵਿਵਾਦਾਂ ਵਿੱਚ ਘਿਰਿਆ ਪ੍ਰਧਾਨ ਸੀ ਜਦੋਂ ਜਥੇਬੰਦੀ ਦੀ ਗੋਲਡਨ ਜੁਬਲੀ ਸਮਾਰੋਹ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…