nabaz-e-punjab.com

ਸੁਖਬੀਰ ਬਾਦਲ ਨੂੰ ਕਿਸਾਨੀ ਮੁੱਦਿਆਂ ’ਤੇ ਬੋਲਣ ਦਾ ਕੋਈ ਹੱਕ ਨਹੀਂ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਕਾਲੀ ਦਲ-1920 ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਕਿਸਾਨਾਂ ਦੇ ਮੁੱਦਿਆਂ ਤੇ ਬੋਲਣ ਦੀ ਥਾਂ ਮੂੰਹ ਬੰਦ ਹੀ ਰੱਖਣ ਤਾਂ ਉਨ੍ਹਾਂ ਲਈ ਚੰਗਾ ਹੋਵੇਗਾ। ਸ੍ਰੀ ਬਡਹੇੜੀ ਨੇ ਆਖਿਆ ਕਿ ਕਿ ਬਾਦਲ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੋਈ ਸੁਰੱਖਿਆ ਨਹੀਂ ਦਿੱਤੀ ਗਈ ਅਤੇ ਨਾ ਹੀ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕੋਈ ਕਦਮ ਚੁੱਕਣ ਦੀ ਹਿੰਮਤ ਕੀਤੀ ਕੇਵਲ ਤੇ ਕੇਵਲ ਕੁਰਸੀ ਅਤੇ ਪੈਸੇ ਦੇ ਲਾਲਚੀ ਬਾਦਲ ਪਰਿਵਾਰ ਨੇ ਹਰਸਿਮਰਤ ਬਾਦਲਦੀ ਕੇਂਦਰੀ ਸਰਕਾਰ ਦੀ ਥਾਂ ਬਣਾਈ ਪੰਜਾਬ ਅਤੇ ਕਿਸਾਨਾਂ ਦੇ ਸਾਰੇ ਹਿੱਤ ਵਿਸਾਰ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਸੁਖਬੀਰ ਦਾ ਖੇਤੀ ਖੇਤਰ ਵਿੱਚ ਕੋਈ ਰੁਝਾਨ ਨਹੀਂ ਹੈ ਉਹ ਟਰਾਂਸਪੋਰਟ,ਕੇਬਲ ਨੈੱਟਵਰਕ,ਮਾਈਨਿੰਗ ਅਤੇ ਹੋਟਲਾਂ ਦੇ ਵਪਾਰੀ ਬਣ ਚੁੱਕੇ ਹਨ ਉਹਨਾਂ ਨੇ ਕਿਸਾਨ ਯੂਨੀਅਨ ਦੇ ਨੇਤਾਵਾਂ ਨੂੰ ਵਰਤਿਆ ਜਿਸ ਕਾਰਨ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਸਰਕਾਰੀ ਅਹੁਦਿਆਂ ਤੇ ਬਿਠਾਇਆ ਗਿਆ ਸੀ ਤਾਂ ਜੋ ਕਿਸਾਨ ਯੂਨੀਅਨ ਜ਼ੁਬਾਨ ਬੰਦ ਕਰ ਕੇ ਰੱਖਣ ਅਤੇ ਕਿਸਾਨਾਂ ਦੀ ਗੱਲ ਨਾ ਕਰਨ ਹੋਇਆ ਵੀ ਉਹ ਹੀ ਕਿਸਾਨਾਂ ਲਈ ਬਾਦਲ ਪਰਿਵਾਰ ਅਤੇ ਭਾਜਪਾ ਨੇ ਸੋਚ ਹੀ ਬਦਲ ਲਈ ਕੇਵਲ ਤੇ ਕੇਵਲ ਭਾਜਪਾ ਦੀ ਮਨਮਰਜ਼ੀ ਹੀ ਚੱਲਦੀ ਰਹੀ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਲਈ ਜਨਸੰਘ ਭਾਜਪਾ ਦੀ ਝੋਲ਼ੀ ਚੁੱਕ ਬਣ ਕੇ ਸਿੱਖ ਕੌਮ ਨੂੰ ਅਗਵਾਈ ਦੇਣ ਦੀ ਗੱਲ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਵੀ ਹਨ ਖ਼ੁਦ ਖੇਤੀ ਕਰਦੇ ਹਨ ਕਿਸਾਨਾਂ ਦਾ ਕਰਜ਼ਾ ਕਾਫੀ ਹੱਦ ਤੱਕ ਮੁਆਫ਼ ਵੀ ਕੀਤਾ ਗਿਆ ਹੈ ਜੋ ਕਿ ਪਹਿਲਾਂ ਕਦੇ ਕਿਸੇ ਸਰਕਾਰ ਨੇ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੌਜਵਾਨ ਵਰਗ ਦੇ ਸੁਨਹਿਰੇ ਭਵਿੱਖ ਲਈ ਵੀ ਬਹੁਤ ਕੋਸ਼ਿਸ਼ ਕਰਦੇ ਆ ਰਹੇ ਹਨ ਉਮੀਦ ਹੈ ਕਿ ਉਹ ਹਰ ਵਰਗ ਲਈ ਪੰਜ ਸਾਲ ਵਿੱਚ ਤਰੱਕੀ ਲਈ ਅਹਿਮ ਭੂਮਿਕਾ ਨਿਭਾਉਣਗੇ ਆਮ ਆਦਮੀ ਪਾਰਟੀ ਵੀ ਨੁਕਤਾਚੀਨੀ ਕਰਨ ਤੱਕ ਹੀ ਸੀਮਤ ਹੈ ਉਹ ਵੀ ਪੰਜਾਬ ਅੰਦਰ ਕੁੱਝ ਨਹੀਂ ਕਰ ਸਕਦੀ ਕਿਉਂਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਹਰਿਆਣਾ ਰਾਜ ਨਾਲ ਸਬੰਧਤ ਹਨ ਉਹ ਹਰਿਆਣਾ ਨੂੰ ਤਰਜੀਹ ਦਿੰਦੇ ਹਨ । ਸੁਖਬੀਰ ਬਾਦਲ ਝੂਠ ਦੀ ਸਿਆਸਤ ਕਰ ਰਹੇ ਹਨ ਉਹ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਵਿੱਚ ਕੰਮ ਕਰਦੇ ਕਾਮਿਆਂ ਨੂੰ ਚਾਹੀਦਾ ਹੈ ਕਿ ਉਹ ਗੁੰਮਰਾਹ ਨਾ ਹੋਣ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀਆਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਵਿਸ਼ਵਾਸ ਰੱਖਣ ਅਤੇ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਸਥਿਤੀ ਵਿੱਚ ਸੁਧਾਰ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…