Nabaz-e-punjab.com

ਆਖਰਕਾਰ ਜਥੇਦਾਰ ਬਲਜੀਤ ਕੁੰਭੜਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਲਈ ਸੁਖਬੀਰ ਬਾਦਲ ਕੁੰਭੜਾ ਦੇ ਘਰ ਪਹੁੰਚੇ

ਜਥੇਦਾਰ ਬਲਜੀਤ ਕੁੰਭੜਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 24 ਫਰਵਰੀ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਜਿਨ੍ਹਾਂ ਪਿਛਲੇ ਦਿਨੀਂ ਲਾਲੜੂ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਅੱਜ ਦੇਰ ਸ਼ਾਮ ਕਰੀਬ ਹਫ਼ਤੇ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਜਥੇਦਾਰ ਕੁੰਭੜਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ। ਉਨ੍ਹਾਂ ਗੱਲਬਾਤ ਦੌਰਾਨ ਪਰਿਵਾਰ ਤੋਂ ਸੜਕ ਹਾਦਸੇ ਬਾਰੇ ਜਾਣਕਾਰੀ ਕੀਤੀ ਅਤੇ ਕੁੰਭੜਾ ਪਰਿਵਾਰ ਨੂੰ ਅਕਾਲੀ ਦਲ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ। ਸ੍ਰੀ ਬਾਦਲ ਨੇ ਅਕਾਲੀ ਜਥੇਦਾਰ ਦੀ ਪਤਨੀ ਅਤੇ ਅਕਾਲੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ ਅਤੇ ਨੌਜਵਾਨ ਆਗੂ ਹਰਮਨਜੋਤ ਸਿੰਘ ਕੁੰਭੜਾ ਨੂੰ ਕਿਹਾ ਕਿ ਉਹ ਜਦੋਂ ਮਰਜ਼ੀ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਮਿਲ ਸਕਦੇ ਹਨ। ਜਥੇਦਾਰ ਕੁੰਭੜਾ ਦੀ ਅੰਤਿਮ ਅਰਦਾਸ 24 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗੀ। ਇਸ ਸਬੰਧੀ ਸਾਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿੱਚ ਸ਼ਰਧਾਂਜਲੀ ਸਮਾਰੋਹ ਹੋਵੇਗਾ।
ਇਸ ਮੌਕੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ, ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਲਾਂਡਰਾਂ, ਅਕਾਲੀ ਦਲ ਕੋਰ ਦੀ ਕਮੇਟੀ ਮੈਂਬਰ ਜਥੇਦਾਰ ਕਿਰਨਬੀਰ ਸਿੰਘ ਕੰਗ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ, ਰਣਜੀਤ ਸਿੰਘ ਬਰਾੜ, ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਭਾਜਪਾ ਆਗੂ ਅਰੁਣ ਸ਼ਰਮਾ ਸਮੇਤ ਅਕਾਲੀ-ਭਾਜਪਾ ਦੇ ਕੌਂਸਲਰ ਅਤੇ ਪਾਰਟੀ ਵਰਕਰ ਅਤੇ ਜਥੇਦਾਰ ਕੁੰਭੜਾ ਦੇ ਨਜ਼ਦੀਕੀ ਰਿਸ਼ਤੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…