ਸੁਖਬੀਰ ਬਾਦਲ ਭਲਕੇ ਕਰਨਗੇ ਖਰੜ ਹਲਕੇ ਦੇ ਵੋਟਰਾਂ ਦਾ ਧੰਨਵਾਦ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 31 ਮਾਰਚ ਨੂੰ ਹਲਕਾ ਖਰੜ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਫਤਿਹਗੜ੍ਹ ਪੈਲਸ ਵਿਖੇ ਸ਼ਾਮ 4 ਵਜੇ ਪਹੁੰਚ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕਾ ਖਰੜ ਵਿਚੋਂ ਵੋਟਰਾਂ ਵੱਲੋਂ ਮਿਲੇ ਭਰਵੇਂ ਸਮਰਥਨ ਨੂੰ ਮੁਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਧੰਨਵਾਦੀ ਦੌਰਾ ਕੀਤਾ ਜਾ ਰਿਹਾ ਹੈ।