Share on Facebook Share on Twitter Share on Google+ Share on Pinterest Share on Linkedin ਆਪਣੇ ਗੁਨਾਹਾਂ ਤੋਂ ਡਰਦਾ ਸੁਖਬੀਰ ਦੂਜਿਆਂ ’ਤੇ ਲਗਾ ਰਿਹੈ ਝੂਠੇ ਦੋਸ਼: ਬਲਬੀਰ ਸਿੱਧੂ ਕਿਹਾ, ਕੈਪਟਨ ਦੇ ਰਾਜ ਵਿੱਚ ਹਰ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣੀ ਵਾਲਮੀਕ ਨੌਜਵਾਨ ਸਭਾ ਕਲੱਬ ਸੋਹਾਣਾ ਨੂੰ ਲੰਗਰ ਹਾਲ ਦੀ ਉਸਾਰੀ ਲਈ 5 ਲੱਖ ਦੀ ਗਰਾਂਟ ਦਾ ਚੈੱਕ ਸੌਂਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ (ਸੁਖਬੀਰ) ਆਪਣੇ ਗੁਨਾਹਾਂ ਤੋਂ ਡਰਦਾ ਹੁਣ ਕਾਂਗਰਸੀ ਮੰਤਰੀਆਂ ’ਤੇ ਝੂਠੇ ਦੋਸ਼ ਲਾਉਣ ਦੀਆਂ ਕੋਝੀਆਂ ਚਾਲਾਂ ’ਤੇ ਉਤਾਰੂ ਹੋ ਗਿਆ ਹੈ। ਅੱਜ ਇੱਥੇ ਵਾਲਮੀਕ ਨੌਜਵਾਨ ਸਭਾ ਸੋਹਾਣਾ ਦੇ ਅਹੁਦੇਦਾਰਾਂ ਨੂੰ ਲੰਗਰ ਹਾਲ ਦੀ ਉਸਾਰੀ ਲਈ 5 ਲੱਖ ਦੀ ਗਰਾਂਟ ਦਾ ਚੈੱਕ ਭੇਟ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਸ਼ਬਦ ਗੁਰੂ ਦੀ ਬੇਅਦਬੀ, ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਦੀ ਲੱਤ ਲਾਉਣ ਅਤੇ ਗੈਂਗਸਟਰਾਂ ਨਾਲ ਗੰਢ-ਤੁਪ ਜਿਹੇ ਦੋਸ਼ਾਂ ਤੋਂ ਬਚਣ ਦੀ ਕੋਸ਼ਿਸ਼ ਤਹਿਤ ਅਕਾਲੀ ਦਲ ਦੇ ਆਗੂ ਅਨਾਪ ਸਨਾਪ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀਆਂ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੇ ਹੱਥਕੰਡਿਆਂ ਦਾ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਅਤੇ ਹੁਣ ਉਨ੍ਹਾਂ ’ਤੇ ਝੂਠੇ ਦੋਸ਼ ਲਗਾ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਵਧੀਕੀਆਂ ਤੇ ਧੱਕੇਸ਼ਾਹੀਆਂ ਦੇ ਉਲਟ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਰਹੀ ਹੈ। ਨਾਗਰਿਕਤਾ ਸੋਧ ਬਿਲ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਪ੍ਰਵਾਹ ਦਾ ਵਿਖਾਵਾ ਕਰਨ ਵਾਲੇ ਅਕਾਲੀਆਂ ਖ਼ਾਸ ਕਰਕੇ ਸੁਖਬੀਰ ਬਾਦਲ ਨੇ ਭਾਜਪਾ ਦੀ ਗ਼ੈਰ-ਸੰਵਿਧਾਨਕ ਤੇ ਇਕਪਾਸੜ ਸੋਚ ’ਤੇ ਹੀ ਪਹਿਰਾ ਦਿੱਤਾ, ਜਦਕਿ ਇਹ ਬਿਲ ਧਰਮ ਨਿਰਪੱਖਤਾ ਦੀ ਕਸਵੱਟੀ ’ਤੇ ਖਰਾ ਨਹੀਂ ਉੱਤਰਦਾ। ਕੇਂਦਰ ਵੱਲੋਂ ਜੀਐਸਟੀ ਦਾ ਪੰਜਾਬ ਦਾ ਬਣਦਾ 4100 ਕਰੋੜ ਰੁਪਏ ਦਾ ਬਕਾਇਆ ਨਾ ਦੇਣ ’ਤੇ ਅਕਾਲੀ ਦਲ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੋਂ ਜੀਐਸਟੀ ਦਾ ਹਿੱਸਾ ਸਮੇਂ ਸਿਰ ਨਾ ਮਿਲਣ ਕਾਰਨ ਸੂਬਾ ਸਰਕਾਰ ਨੂੰ ਫੰਡਾਂ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਜੇ ਅਕਾਲੀਆਂ ਨੂੰ ਪੰਜਾਬੀਆਂ ਨਾਲ ਇੰਨਾ ਹੀ ਹੇਜ ਹੈ ਤਾਂ ਉਹ ਕੇਂਦਰ ਤੋਂ ਤੁਰੰਤ ਪੰਜਾਬ ਦਾ ਜੀਐਸਟੀ ਬਕਾਇਆ ਜਾਰੀ ਕਰਾਉਣ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਲੱਬ ਦੇ ਪ੍ਰਧਾਨ ਸਵਰਨ ਸਿੰਘ ਵਾਲੀਆ, ਬੂਟਾ ਸਿੰਘ ਸੋਹਾਣਾ, ਸੁਸ਼ੀਲ ਕੁਮਾਰ ਅੱਤਰੀ, ਹਰਜੀਤ ਸਿੰਘ ਭੋਲੂ, ਤਰਸੇਮ ਲਾਲ ਸ਼ਰਮਾ, ਜਸਵਿੰਦਰ ਜੱਸੀ, ਗੁਰਦੀਪ ਸਿੰਘ, ਮਾ. ਸੁਖਦੇਵ ਸਿੰਘ, ਸੌਰਵ ਸ਼ਰਮਾ, ਯਸ਼ਪਾਲ ਸ਼ਰਮਾ, ਸਵਰਨ ਸਿੰਘ, ਸੋਮਰਾਜ, ਹਰਚੰਦ ਸਿੰਘ, ਬੰਤ ਸਿੰਘ, ਮਾਸਟਰ ਰਣਜੀਤ ਸਿੰਘ ਅਤੇ ਸੁਸ਼ੀਲ ਸ਼ਰਮਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ