ਸੁਖਬੀਰ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਹਲਕਾਵਾਰ ਮੀਟਿੰਗਾਂ ਦਾ ਦੌਰ ਸ਼ੁਰੂ

ਪਾਰਟੀ ਵਰਕਰਾਂ ਨੂੰ ਗਿਲੇ ਸ਼ਿਕਵੇ ਭੁਲਾ ਕੇ ਲੋਕ ਸਭਾ ਦੀਆਂ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ 2019 ਵਿੱਚ ਹੋਣ ਵਾਲੀਆਂ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਉਹਨਾਂ ਵੱਲੋਂ ਪੰਜਾਬ ਦੇ ਸਮੂਹ ਹਲਕਿਆਂ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਨਿੱਜੀ ਤੌਰ ਤੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੌਰਾਨ ਜਿੱਥੇ ਬਾਲਦ ਵੱਲੋਂ ਪਾਰਟੀ ਵਰਕਰਾਂ ਨਾਲ ਨਿੱਜੀ ਤੌਰ ਤੇ ਸੰਵਾਦ ਰਚਾਇਆ ਜਾ ਰਿਹਾ ਹੈ ਉੱਥੇ ਇਸ ਦੌਰਾਨ ਉਹਨਾਂ ਵਲੋੱ ਪਾਰਟੀ ਵਰਕਰਾਂ ਅਤ ਆਗੂਆਂ ਦੇ ਗਿਲੇ ਸ਼ਿਵੇ ਦੂਰ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ।
ਇਸ ਸਬੰਧੀ ਸ੍ਰੀ ਬਾਦਲ ਵੱਲੋਂ ਹਲਕਾ ਆਨੰਦਪੁਰ ਸਾਹਿਬ ਅਧੀਨ ਪੈਂਦੇ ਵਿਧਾਨਸਭਾ ਹਲਕਾ ਐਸ ਏ ਐਸ ਨਗਰ ਅਤੇ ਖਰੜ ਦੇ ਆਗੂਆਂ ਅਤੇ ਵਰਕਰਾਂ ਨਾਲ ਸਥਾਨਕ ਸੈਕਟਰ-70 ਵਿੱਚ ਪੈਂਦੇ ਹੋਮ ਲੈਂਡ ਕੰਪਲੈਕਸ ਵਿੱਚ ਮੀਟਿੰਗ ਕਰਕੇ ਪਾਰਟੀ ਆਗਆਂ ਨੂੰ ਚੋਣਾਂ ਅਈ ਤਿਆਰ ਰਹਿਣ ਅਤੇ ਪੂਰਾ ਜੋਰ ਲਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਹਲਕਾ ਐਸ ਏ ਐਸ ਨਗਰ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਵਲੋੱ ਵਿਧਾਨਸਭਾ ਚੋਣਾਂ ਦੌਰਾਨ ਝੂਠ ਬੋਲ ਕੇ ਅਤੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਿਲ ਕੀਤੀ ਗਈ ਹੈ ਅਤੇ ਕਾਂਗਰਸ ਪਾਰਟੀ ਦੀ ਅਸਲੀਅਤ ਲੋਕਾਂ ਸਾਮ੍ਹਣੇ ਆ ਗਈ ਹੈ। ਇਹ ਸਰਕਾਰ ਆਪਣੇ ਸਾਰੇ ਵਾਇਦਿਆਂ ਤੋਂ ਭੱਜ ਚੁੱਕੀ ਹੈ ਅਤੇ ਲੋਕ ਹੁਣ ਪਿਛਲੀ ਸਰਕਾਰ ਵਲੋੱ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ। ਇਸ ਮੌਕੇ ਉਹਨਾਂ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਤਾਰੀਫ ਕਰਦਿਆਂ ਕਿਹਾ ਕਿ ਪ੍ਰੋਂ ਚੰਦੂਮਾਜਰਾ ਵੱਲੋਂ ਨਾ ਸਿਰਫ ਹਲਕੇ ਵਿੱਚ ਲੋਕਾਂ ਦੀਆਂ ਸਮਸਿਆਵਾਂ ਦੇ ਹੱਲ ਲਈ ਕੰਮ ਕੀਤਾ ਜਾ ਰਿਹਾ ਹੈ ਬਲਕਿ ਉਹ ਪਾਰਟੀ ਦੀਆਂ ਸਰਗਰਮੀਆਂ ਵਿੱਚ ਵੀ ਵੱਧ ਚੜ੍ਹ ਕੇ ਕੰਮ ਕਰਦੇ ਹਨ ਅਤੇ ਲੋਕਸਭਾ ਵਿੱਚ ਵੀ ਉਹਨਾਂ ਵਲੋੱ ਪੰਜਾਬ ਦੇ ਮਸਲਿਆਂ ਨੂੰ ਪੁਖਤਾ ਢੰਗ ਨਾਲ ਚੁੱਕਿਆ ਜਾਂਦਾ ਰਿਹਾ ਹੈ।
ਮੀਟਿੰਗ ਦੌਰਾਨ ਬੀਤੇ ਦਿਨੀ ਐਲਾਨੀ ਗਈ ਪਾਰਟੀ ਦੀ ਹਲਕਾ ਐਸ ਏ ਐਸ ਨਗਰ ਦੀ ਕੋਰ ਕਮੇਟੀ ਦੇ ਆਗੂਆਂ ਨੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹ ਸਾਰੇ ਡਟ ਕੇ ਪਾਰਟੀ ਲਈ ਕੰਮ ਕਰਨ। ਉਹਨਾਂ ਕਿਹਾ ਕਿ ਇਹ ਕੋਰ ਕਮੇਟੀ ਹੀ ਹਲਕੇ ਦੀ ਵਰਕਿੰਗ ਕਮੇਟੀ ਹੈ ਅਤੇ ਪਾਰਟੀ ਦਾ ਪੂਰਾ ਦਾਰੋਮਦਾਰ ਇਹਨਾਂ ਸਾਰਿਆਂ ਤੇ ਹੀ ਹੈ। ਇਸ ਮੌਕੇ ਉਹਨਾਂ ਵਿਸ਼ੇਸ਼ ਤੌਰ ਤੇ ਸ਼ਹਿਰੀ ਪ੍ਰਧਾਨ ਬਲਜੀਤ ਸਿੰਘ ਕੁੰਭੜਾ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਉਹ ਜਦੋੱ ਚਾਹੁਣ ਉਹਨਾਂ ਨੂੰ ਸਿੱਧੇ ਮਿਲਣ ਆ ਸਕਦੇ ਹਨ ਅਤੇ ਉਹ ਤਕੜੇ ਹੋ ਕੇ ਪਾਰਟੀ ਲਈ ਕੰਮ ਕਰਨ। ਇਸ ਤੋਂ ਪਹਿਲਾਂ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸ੍ਰੀ ਬਾਦਲ ਦਾ ਇੱਥੇ ਆਉਣ ਤੇ ਸੁਆਗਤ ਕਰਦਿਆਂ ਕਿਹਾ ਕਿ ਪਾਰਟੀ ਦੇ ਵਰਕਰ ਅਤੇ ਆਗੂ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕਰਣਗੇ ਅਤੇ ਪਾਰਟੀ ਦੀ ਜਿੱਤ ਯਕੀਨੀ ਹੈ।
ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਸਭ ਦੀ ਮਾਂ ਹੁੰਦੀ ਹੈ ਅਤੇ ਪਾਰਟੀ ਦੇ ਹਰੇਕ ਆਗੂ ਦਾ ਫਰਜ ਹੁੰਦਾ ਹੈ ਕਿ ਉਹ ਪਾਰਟੀ ਦੀ ਬਿਹਤਰੀ ਲਈ ਕੰਮ ਕਰੇ। ਉਹਨਾਂ ਕਿਹਾ ਕਿ ਉਹਨਾਂ ਦੀ ਭਰਪੂਰ ਕੋਸ਼ਿਸ਼ ਰਹੀ ਹੈ ਕਿ ਉਹ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ ਅਤੇ ਪਾਰਟੀ ਲਈ ਕੰਮ ਕਰਕੇ ਉਹਨਾਂ ਨੂੰ ਜਿਹੜੀ ਸੰਤੁਸ਼ਟੀ ਮਿਲਦੀ ਹੈ ਉਸਨੂੰ ਉਹ ਲਫਜਾਂ ਵਿੱਚ ਬਿਆਨ ਨਹੀਂ ਕਰ ਸਕਦੇ।
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਵਲੋੱ ਜੋ ਵੀ ਪ੍ਰੋਗਰਾਮ ਦਿੱਤਾ ਜਾਵੇਗਾ ਉਸਨੂੰ ਪੂਰੀ ਤਨਦੇਹੀ ਨਾਲ ਮੁਕੰਮਲ ਕੀਤਾ ਜਾਵੇਗਾ। ਵਿਧਾਨਸਭਾ ਹਲਕਾ ਐਸ ਏ ਐਸ ਨਗਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਸ੍ਰ ਟੀ ਪੀ ਸਿੰਘ ਨੇ ਆਪਣੈ ਸੰਬੋਧਨ ਵਿੱਚ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਦੀ ਜਿੱਤ ਯਕੀਨੀ ਹੋਣ ਦੀ ਗੱਲ ਆਖੀ।
ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਐਨਕੇ ਸ਼ਰਮਾ, ਸੀਨੀਅਰ ਯੂਥ ਆਗੂ ਬੱਬੀ ਬਾਦਲ, ਐਸਜੀਪੀਸੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਜਥੇਦਾਰ ਬਲਜੀਤ ਸਿੰਘ ਕੁੰਭੜਾ, ਰਣਜੀਤ ਸਿੰਘ ਗਿੱਲ ਸਮੇਤ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਪਰਵਿੰਦਰ ਸਿੰਘ ਸੋਹਾਣਾ, ਬੀਬੀ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਸੁਰਿੰਦਰ ਸਿੰਘ ਰੋਡਾ, ਕਮਲ ਕਿਸ਼ੋਰ ਸ਼ਰਮਾ, ਮਾਨ ਸਿੰਘ ਸੋਹਾਣਾ, ਯੂਥ ਆਗੂ ਅਮਨਦੀਪ ਸਿੰਘ ਅਬਿਆਨਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ ਸਮੇਤ ਹੋਰ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੀਟਿੰਗ ਮਗਰੋਂ ਸੁਖਬੀਰ ਬਾਦਲ ਨੇ ਵਰਕਰਾਂ ਨਾਲ ਜੱਫੀ ਪਾ ਕੇ ਫੋਟੋ ਖਿੱਚਵਾਉਣ ਦਾ ਸੈਸ਼ਨ ਰੱਖਿਆ ਅਤੇ ਵਰਕਰਾਂ ਨੇ ਖੁਸ਼ੀ ਖੁਸ਼ੀ ਬਾਦਲ ਨਾਲ ਫੋਟੋਆਂ ਖਿੱਚਵਾਈਆਂ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…