ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਸਕੱਤਰ ਜਨਰਲ ਬਣਾਉਣ ’ਤੇ ਅਕਾਲੀ ਵਰਕਰਾਂ ਨੇ ਖੁਸ਼ੀ ਮਨਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਨਵੰਬਰ:
ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਬਣਾਏ ਜਾਣ ’ਤੇ ਮੁਹਾਲੀ ਦੇ ਅਕਾਲੀ ਵਰਕਰਾਂ ਨੇ ਪਾਰਟੀ ਦੇ ਹਲਕਾ ਇੰਚਾਰਜ ਦੇ ਦਫ਼ਤਰ ਵਿੱਚ ਇਕੱਠੇ ਹੋ ਕੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਵਿੱਚ ਪਾਰਟੀ ਹੋਰ ਮਜਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਸਮੁੱਚੇ ਹਲਕੇ ਅੰਦਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਕੀਤੀ ਜਾਵੇਗੀ ਅਤੇ ਪਾਰਟੀ ਦੀ ਹੋਰ ਵਧੇਰੇ ਮਜਬੂਤੀ ਲਈ ਸ਼ਹਿਰਾਂ ਵਿੱਚ ਵਾਰਡ ਅਤੇ ਦਿਹਾਤੀ ਖੇਤਰ ਵਿੱਚ ਪਿੰਡ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲੀਸ ਵਧੀਕੀਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਸੁਰਿੰਦਰ ਸਿੰਘ ਕਲੇਰ, ਰੇਸ਼ਮ ਸਿੰਘ ਬੈਂਰੋਪੁਰ, ਅਮਨਦੀਪ ਸਿੰਘ ਅਬਿਆਨਾ, ਗੁਰਮੇਲ ਸਿੰਘ ਮੋਜੋਵਾਲ, ਅਮਰਜੀਤ ਸਿੰਘ ਰਾਏਪੁਰ, ਅਮਰਜੀਤ ਸਿੰਘ ਪਿਲੂ ਮੌਲੀ, ਸੁਰਜੀਤ ਸਿੰਘ ਸਰਪੰਚ ਬੜਮਾਜਰਾ, ਪ੍ਰਭਜੋਤ ਸਿੰਘ ਕਲੇਰ, ਰਾਮ ਪ੍ਰਤਾਪ ਸਿੰਘ ਮਹਿਰ ਅਤੇ ਦਵਿੰਦਰ ਸਿੰਘ ਹਾਜਿਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…