ਸੁਖਦੇਵ ਸਿੰਘ ਸੁੱਖਾ ਕੰਸਾਲਾ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਮਾਰਚ:
ਕੁੱਲ ਹਿੰਦ ਜੱਟ ਮਹਾਂ ਸਭਾ ਵੱਲੋਂ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਫਤਹਿਗੜ੍ਹ ਪੈਲੇਸ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਜੱਟ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਸਭਾ ਦਾ ਮਕਸਦ ਜੱਟ ਬਰਾਦਰੀ ਦੀਆਂ ਮੁਸ਼ਕਲਾਂ ਨੂੰ ਉਭਾਰਨਾ ਤੇ ਖਾਸਕਰ ਹੇਠਲੇ ਪੱਧਰ ਦੇ ਜੱਟਾਂ ਨੂੰ ਰਾਖਵਾਂਕਰਨ ਅਧੀਨ ਲਿਆਉਣਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੱਟ ਮਹਾਂ ਸਭਾ ਦਾ ਕਿਸੇ ਪਾਰਟੀ ਵਿਸ਼ੇਸ਼ ਨਾਲ ਕੋਈ ਸਬੰਧ ਨਹੀਂ ਹੈ। ਇਸ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਸਿਆਸੀ ਪਾਰਟੀ ਦਾ ਵਰਕਰ ਹੋਣ ਜਾਂ ਨਾ ਹੋਣ ਦੀ ਕੋਈ ਸ਼ਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਸਭਾ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਜ਼ਿਮੀਂਦਾਰਾਂ ਨੂੰ ਸਭਾ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਮੌਕੇ ਸਭਾ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਐਲਾਨ ਕਰਦਿਆਂ ਨਿਯੁਕਤੀ ਪੱਤਰ ਵੀ ਸੌਂਪਿਆ। ਇਸੇ ਦੌਰਾਨ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਹਾਜ਼ਰ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਗਿਆਨ ਰਾਣਾ, ਗੁਰਮੀਤ ਸਿੰਘ, ਰਵਿੰਦਰ ਸਿੰਘ ਵਜੀਦਪੁਰ, ਹਰਜੀਤ ਸਿੰਘ ਢਕੋਰਾਂ, ਹਰਨੇਕ ਸਿੰਘ ਤੱਕੀਪੁਰ, ਵਿੱਕੀ, ਜਸਵੀਰ ਸਿੰਘ ਤੱਕੀਪੁਰ, ਸਾਗਰ ਸਿੰਘ ਪੜੋਲ, ਭਗਤ ਸਿੰਘ ਕੰਸਾਲਾ, ਲਾਡੀ ਢਕੋਰਾਂ ਆਦਿ ਵੱਡੀ ਗਿਣਤੀ ਵਿੱਚ ਜੱਟ ਮਹਾਂ ਸਭਾ ਦੇ ਕਾਰਕੁਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…