Share on Facebook Share on Twitter Share on Google+ Share on Pinterest Share on Linkedin ਸੁਖਜਿੰਦਰ ਰੰਧਾਵਾ ਨੇ ਕਲਾਨੌਰ ਸ਼ਿਵ ਮੰਦਰ ਵਿੱਚ ਭਗਵਾਨ ਸ਼ਿਵ ਕਥਾ ਵਿੱਚ ਹਾਜ਼ਰੀ ਭਰੀ: ਮਹਾਜ਼ਨ ਨਬਜ਼-ਏ-ਪੰਜਾਬ, ਗੁਰਦਾਸਪੁਰ 29 ਅਗਸਤ: ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜੰਮੂ ਕਸ਼ਮੀਰ ਕਾਂਗਰਸ ਪਾਰਟੀ ਦੇ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਨੇ ਦਿਵਯਾ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਲਾਨੌਰ ਸ਼ਿਵ ਮੰਦਰ ਵਿੱਚ ਕਰਵਾਈ ਜਾ ਰਹੀ ਭਗਵਾਨ ਸ਼ਿਵ ਕਥਾ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਸਰਦਾਰ ਰੰਧਾਵਾ ਪਿੰਡ ਨਬੀ ਨਗਰ ਵਿਖੇ ਗੁਰਨਾਮ ਸਿੰਘ ਦੇ ਘਰ ਪਹੁੰਚੇ ਜਿਥੇ ਉਨ੍ਹਾਂ ਦੇ ਪਿਛਲੇ ਦਿਨੀਂ ਆਕਾਲ ਚਲਾਣਾ ਕਰ ਗਏ ਸਤਿਕਾਰਯੋਗ ਮਾਤਾ ਜੀ ਦਾ ਅਫ਼ਸੋਸ ਪ੍ਰਗਟ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਫਿਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿੱਚ ਜਾ ਕੇ ਆਪਣੇ ਅਜ਼ੀਜ਼ਾਂ ਨੂੰ ਮਿਲਦਿਆਂ ਪਿੰਡ ਮਾਲੋਗਿਲ ਵਿਖੇ ਪਹੁੰਚ ਕੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਰਪੰਚ ਇਕਬਾਲ ਸਿੰਘ ਦਾ ਪਤਾ ਲਿਆ ਅਤੇ ਵਾਹਿਗੁਰੂ ਅੱਗੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਅਖੀਰ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਪਿੰਡ ਗਾਗੋਵਾਲ ਵਿਖੇ ਸਰਪੰਚ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਉਹਨਾਂ ਦੇ ਤਾਇਆ ਜੀ ਗਿਆਨੀ ਦਰਸ਼ਨ ਸਿੰਘ ਜੀ ਦੀ ਸਿਹਤ ਦਾ ਹਾਲ ਪੁੱਛਿਆ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਫ਼ਾਦਾਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ