ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੁਖਜਿੰਦਰ ਸੁੱਖੀ ਸਨਮਾਨਿਤ

ਨਬਜ਼-ਏ-ਪੰਜਾਬ, ਮੁਹਾਲੀ, 14 ਅਕਤੂਬਰ:
ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਨੂੰ ਉਨ੍ਹਾਂ ਦੀ ਸੇਵਾਮੁਕਤੀ ’ਤੇ ਜੌਗਰਫ਼ੀ ਵਿਸ਼ੇ ਨੂੰ ਪ੍ਰਫੁੱਲਿਤ ਕਰਨ, ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚਾਂ ਜੌਗਰਫ਼ੀ ਲੈਕਚਰਾਰਾਂ ਦੀਆਂ ਆਸਾਮੀਆਂ ਵਿੱਚ ਵਾਧਾ ਕਰਨ, ਜੌਗਰਫ਼ੀ ਵਿਸ਼ੇ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਲਾਈ ਵਿੱਚ ਪਾਏ ਯੋਗਦਾਨ ਤੇ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਨਰੇਸ਼ ਸਲੂਜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਲੜੇ ਸੰਘਰਸ਼ ਸਦਕਾ ਜਿੱਥੇ ਸਾਲ 2004-05 ਵਿੱਚ ਬਾਰਵੀਂ ਸ਼੍ਰੇਣੀ ਪੱਧਰ ‘ਤੇ ਕੁੱਲ 1500 ਵਿਦਿਆਰਥੀ ਜੌਗਰਫ਼ੀ ਵਿਸ਼ਾ ਪੜ੍ਹਦੇ ਸਨ, ਉੱਥੇ ਮੌਜੂਦਾ ਸਮੇਂ 21000 ਦੇ ਕਰੀਬ ਵਿਦਿਆਰਥੀ ਜੌਗਰਫ਼ੀ ਵਿਸ਼ੇ ਦਾ ਗਿਆਨ ਹਾਸਲ ਕਰ ਰਹੇ ਹਨ। ਜਥੇਬੰਦੀ ਜਨਰਲ ਸਕੱਤਰ ਦਿਲਬਾਗ ਸਿੰਘ ਲਾਂਪਰਾ ਲੁਧਿਆਣਾ ਨੇ ਕਿਹਾ ਕਿ 2004-05 ਵਿੱਚ ਜੌਗਰਫ਼ੀ ਲੈਕਚਰਾਰਾਂ ਦੀਆਂ ਕੇਵਲ 62 ਕੁ ਆਸਾਮੀਆਂ ਹੀ ਸਨ ਪ੍ਰੰਤੂ ਵਰਤਮਾਨ ਸਮੇਂ 357 ਆਸਾਮੀਆਂ ਮਨਜ਼ੂਰ ਹਨ, ਜਿਸ ਕਰਕੇ ਸ਼੍ਰੀ ਸੁੱਖੀ ਦੀ ਪ੍ਰਧਾਨਗੀ ਹੇਠ ਕੀਤੇ ਯਤਨਾਂ ਸਦਕਾ ਬਹੁਤ ਸਾਰੇ ਅਧਿਆਪਕਾਂ ਨੂੰ ਤਰੱਕੀਆਂ ਨਸੀਬ ਹੋਈਆਂ ਅਤੇ ਸਿੱਧੀ ਭਰਤੀ ਰਾਹੀਂ ਰੁਜ਼ਗਾਰ ਦੀ ਪ੍ਰਾਪਤ ਵੀ ਹੋਈ।
ਇਸ ਮੌਕੇ ਜਥੇਬੰਦੀ ਵੱਲੋਂ ਸ੍ਰੀ ਸੁੱਖੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਸੁਖਜਿੰਦਰ ਸਿੰਘ ਸੁੱਖੀ ਵੱਲੋਂ ਜੱਥੇਬੰਦੀ ਦੀ ਆਰਥਿਕ ਸਹਾਇਤਾ ਵੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਸੁਖਜਿੰਦਰ ਸਿੰਘ ਸੁੱਖੀ ਨੇ ਜਥੇਬੰਦੀ ਦੇ ਸੰਘਰਸ਼ ਵਿੱਚ ਪਾਏ ਯੋਗਦਾਨ ਅਤੇ ਸਹਿਯੋਗ ਲਈ ਜੌਗਰਫ਼ੀ ਵਿਸ਼ੇ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਵਿੱਚ ਆਏ ਅਧਿਆਪਕਾਂ/ਲੈਕਚਰਾਰਾਂ ਦਾ ਸਵਾਗਤ ਕੀਤਾ। ਸਮਾਗਮ ਵਿੱਚ ਜਥੇਬੰਦੀ ਦੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ, ਕਾਨੂੰਨੀ ਸਲਾਹਕਾਰ ਹਰਜੋਤ ਸਿੰਘ, ਖਜ਼ਾਨਚੀ ਚਮਕੌਰ ਸਿੰਘ ਮੋਗਾ, ਜੂਨੀਅਰ ਮੀਤ ਪ੍ਰਧਾਨ ਤੇਜਵੀਰ ਸਿੰਘ, ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਗਗਨਦੀਪ ਸਿੰਘ ਸੰਧੂ, ਅਸ਼ੋਕ ਕੁਮਾਰ ਸ਼੍ਰੀ ਮੁਕਤਸਰ ਸਾਹਿਬ, ਪ੍ਰੇਮ ਕੁਮਾਰ ਤੇ ਸੁਖਦੇਵ ਸਿੰਘ ਫਰੀਦਕੋਟ, ਸੁਖਵਿੰਦਰ ਸਿੰਘ ਲੁਧਿਆਣਾ, ਬਲਵਿੰਦਰ ਸਿੰਘ ਡੋਹਕ ਅਤੇ ਲੈਕਚਰਾਰ ਮਨਜਿੰਦਰ ਕੌਰ ਨੇ ਵੀ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …