Share on Facebook Share on Twitter Share on Google+ Share on Pinterest Share on Linkedin ਸੁਖਪਾਲ ਖਹਿਰਾ ਨੇ ਦਰਿਆਈ ਪਾਣੀਆਂ ਦੀ ਰਾਖੀ ਲਈ ਕੈਪਟਨ ਅਮਰਿੰਦਰ ਸਿੰਘ ਵਿੱਚ ਭਰੋਸਾ ਪ੍ਰਗਟਾਇਆ ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 30 ਜੁਲਾਈ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸ. ਸੁਖਪਾਲ ਸਿੰਘ ਖਹਿਰਾ ਨੇ ਅੱਜ ਭਰੋਸਾ ਪ੍ਰਗਟ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਦ੍ਰਿੜ੍ਹ ਅਤੇ ਅਡੋਲ ਭਾਵਨਾ ਸਦਕਾ ਪੰਜਾਬ ਦੇ ਬਹੁਮੱੁਲੇ ਜਲ ਵਸੀਲਿਆਂ ਦੀ ਰਾਖੀ ਕਰਨ ਵਿੱਚ ਸਫਲ ਹੋਣਗੇ। ਅੱਜ ਇੱਥੇ ਰਾਜਮਾਤਾ ਮੋਹਿੰਦਰ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਤ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਉਪਰ ਫ਼ੌਜੀ ਹਮਲੇ ਦੇ ਵਿਰੋਧ ਵਿੱਚ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਸ ਤੋਂ ਬਾਅਦ ਅਪਰੇਸ਼ਨ ਬਲੈਕ ਥੰਡਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਸ੍ਰੀ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਪਹਿਲਾਂ ਵੀ ਮੱੁਖ ਮੰਤਰੀ ਹੁੰਦਿਆਂ ਇਕ ਦਲੇਰੀ ਵਾਲਾ ਕਦਮ ਚੁੱਕਦਿਆਂ ਪਾਣੀਆਂ ਦੀ ਵੰਡ ਦੇ ਸਮਝੌਤੇ ਨੂੰ ਰੱਦ ਕਰਨ ਵਾਲਾ ਐਕਟ ਪਾਸ ਕੀਤਾ ਸੀ। ਆਪ ਲੀਡਰ ਨੇ ਆਖਿਆ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕੈਪਟਨ ਇਕ ਵਾਰ ਫੇਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਬਚਾਅ ਲਈ ਅੱਗੇ ਆਉਣਗੇ। ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਕਾਬਲੀਅਤ ਹੈ ਅਤੇ ਉਹ ਲੋਕਾਂ ਨੂੰ ਇਸ ਅਤਿ ਲੋੜੀਂਦੇ ਵਸੀਲੇ ਤੋਂ ਵਾਂਝਾ ਨਾ ਹੋਣ ਦੇਣ ਨੂੰ ਯਕੀਨੀ ਬਣਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ