ਸੁਖਪਾਲ ਬਰਾੜ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ

ਪੰਜਾਬ ਦੇ ਅਣਖੀ ਲੋਕ ਬਾਹਰੋਂ ਆਏ ਵਿਅਕਤੀਆਂ ਦੀ ਚਾਲਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਕਾਂਗਰਸ ਛੱਡ ਕੇ ਕੁੱਝ ਦਿਨ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੁਖਪਾਲ ਸਿੰਘ ਬਰਾੜ ਨੇ ਅੱਜ ਸ਼ਹਿਰ ਵਿੱਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਅਤੇ ਆਪ ਪਾਰਟੀ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਂਵੇਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਗੂ ਆਪਣੀਆਂ ਹੋਛੀਆਂ ਹਰਕਤਾਂ ਉੱਤੇ ਉਤਰ ਆਏ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਅਤੇ ਪਾਰਟੀ ਦੇ ਸਮਰਥਕ ਹਨ ਪ੍ਰੰਤੂ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਲਈ ਅਖ਼ਬਾਰਾਂ ਵਿੱਚ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕਾਂਗਰਸ ਛੱਡ ਕੇ ਆਪ ਵਿੱਚ ਨਹੀਂ ਬਲਕਿ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੀ। ਸ੍ਰੀ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੇ ਕਾਂਗਰਸ ਦੀ ਗਲਤ ਨੀਤੀਆਂ ਤੋਂ ਤੰਗ ਆ ਕੇ ਬੀਤੀ 7 ਜਨਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ ਅਤੇ ਉਸ ਦਿਨ ਤੋਂ ਹੀ ਉਹ ਕੈਪਟਨ ਸਿੱਧੂ ਦੇ ਹੱਕ ਵਿੱਚ ਆਪਣੇ ਹੋਰ ਸਾਥੀਆਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਕਿ ਬਾਹਰੋਂ ਆਏ ਆਪ ਦੇ ਆਗੂ ਸਾਫ ਸੁਥਰੀ ਰਾਜਨੀਤੀ ਕਰਨਾ ਨਹੀਂ ਜਾਣਦੇ ਹਨ। ਉਨ੍ਹਾਂ ਆਪ ਨੂੰ ਭਗੌੜਿਆਂ ਦੀ ਪਾਰਟੀ ਦੱਸਦਿਆਂ ਕਿਹਾ ਕਿ ਆਪ ਆਗੂ ਪੈਰ ਪੈਰ ’ਤੇ ਝੂਠ ਬੋਲ ਕੇ ਲੋਕਾਂ ਤੋਂ ਵੋਟਾਂ ਬਟੋਰਨ ਲਈ ਇੱਧਰ ਉਧਰ ਹੱਥ ਪੱਲੇ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਦੇ ਕੈਬਨਿਟ ਮੰਤਰੀ, ਮੁੱਖ ਸੰਸਦੀ ਸਕੱਤਰ ਅਤੇ ਵਿਧਾਇਕ ਗੰਭੀਰ ਦੋਸ਼ਾਂ ਵਿੱਚ ਜੇਲਾਂ ਵਿੱਚ ਬੰਦ ਹੋਣ। ਉਸ ਬਾਰੇ ਦੇ ਭਵਿੱਖ ਬਾਰੇ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰ ਪੂੰਜੀਪਤੀ ਲੋਕਾਂ ਦਾ ਬੋਲਬਾਲਾ ਹੈ। ਜਿਹੜੇ ਆਪ ਵਾਲੰਟੀਅਰਾਂ ਨੇ ਪਾਰਟੀ ਨੂੰ ਪੰਜਾਬ ਵਿੱਚ ਖੜਾ ਕੀਤਾ ਹੈ, ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਜਿਸ ਕਾਰਨ ਆਏ ਦਿਨ ਆਪ ਪਾਰਟੀ ਤਾਸ਼ ਦੇ ਪੱਤਿਆਂ ਵਾਂਗ ਖਿੱਲਰਦੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…