nabaz-e-punjab.com

ਸੰਤ ਈਸ਼ਰ ਸਿੰਘ ਸਕੂਲ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦੇ ਬਚਾਅ ਸਬੰਧੀ ‘ਮੌਕ ਡਰਿੱਲ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਵਿਦਿਆਰਥੀਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹੋਣ ਵਾਲੀਆਂ ਘਟਨਾਵਾਂ ਦੇ ਬਚਾਅ ਲਈ ‘ਮੌਕ ਡਰਿੱਲ’ ਕਰਵਾਈ ਗਈ। ਇਸ ਦੌਰਾਨ ਕੌਸ਼ਲ ਫਾਇਰ ਅਪਲਾਇਸ ਕੰਪਨੀ ਦੇ ਸੁਰੱਖਿਆ ਅਫ਼ਸਰ ਸ਼ਹਿਬਾਜ਼ ਸਿੰਘ ਨੇ ਬੜੇ ਹੀ ਸੁਚੱਜੇ ਢੰਗ ਨਾਲ ਸਮਝਾਇਆ। ਉਨ੍ਹਾਂ ਨੇ ਅੱਗ ਦੀਆਂ ਤਿੰਨਾਂ ਕਿਸਮਾਂ ਜਨਰਲ, ਕੈਮੀਕਲ ਅਤੇ ਸ਼ਾਰਟ ਸਰਕਟ ਬਾਰੇ ਦੱਸਦੇ ਹੋਏ ਅੱਗ ਬੁਝਾਉਣ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਬਾਰੇ ਗਿਆਨ ਭਰਪੂਰ ਜਾਣਕਾਰੀ ਦਿੱਤੀ। ਸਕੂਲ ਦੇ ਬੱਚਿਆਂ ਨੇ ਸੁਰੱਖਿਆ ਅਫ਼ਸਰ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਬੜੇ ਧਿਆਨ ਨਾਲ ਗ੍ਰਹਿਣ ਕੀਤਾ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਪਵਨਦੀਪ ਕੌਰ ਨੇ ਸੁਰੱਖਿਆ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਐਮਰਜੈਂਸੀ ਵੇਲੇ ਸਾਵਧਾਨੀ ਵਰਤਣ ਅਤੇ ਖ਼ਤਰੇ ਨਾਲ ਨਜਿੱਠਣ ਲਈ ਵਡਮੁੱਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਸ੍ਰੀਮਤੀ ਸੰਧੂ ਨੇ ਵਿਦਿਆਰਥੀਆਂ ਨੂੰ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜੇ ਕਿਸੇ ਵੀ ਕਾਰਨ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਸ ਸਮੇਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਆਪਣੀ ਸੂਝਬੂਝ ਤੋਂ ਕੰਮ ਲੈਣਾ ਚਾਹੀਦਾ ਹੈ ਤਾਂ ਕਿ ਸੰਕਟ ’ਤੇ ਆਸਾਨੀ ਨਾਲ ਕਾਬੂ ਪਾਇਆ ਜਾ ਸਕੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…