ਸਰਕਾਰੀ ਹਾਈ ਸਕੂਲ ਦਾਊਂ ਵਿੱਚ 10 ਰੋਜ਼ਾ ਸਮਰ ਕੈਂਪ ਦਾ ਆਯੋਜਨ

ਬੱਚਿਆਂ ਵੱਲੋਂ ਤਿਆਰ ਕੀਤੀਆਂ ਕਲਾ ਕਿਰਤੀਆਂ ਦੀ ਪ੍ਰਦਰਸ਼ਨੀ ਲਗਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਇੱਥੋਂ ਦੇ ਸਰਕਾਰੀ ਹਾਈ ਸਕੂਲ ਪਿੰਡ ਦਾਊਂ ਵਿੱਚ 10 ਰੋਜ਼ਾ ਆਰਟ ਐਂਡ ਕਰਾਫ਼ਟ ਸਮਰ ਕੈਂਪ ਲਗਾਇਆ ਗਿਆ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨ ਕੁਮਾਰੀ ਨੇ ਦੱਸਿਆ ਕਿ ਆਰਟ ਐਂਡ ਕਰਾਫ਼ਟ ਅਧਿਆਪਕ ਸ੍ਰੀਮਤੀ ਕੰਵਲਜੀਤ ਕੌਰ ਨੇ ਹਰ ਸਾਲ ਵਾਂਗ ਇਸ ਵਾਰ ਵੀ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ। ਸਮਰ ਕੈਂਪ ’ਤੇ ਆਉਣ ਵਾਲਾ ਸਾਰਾ ਖਰਚਾ ਕੰਵਲਜੀਤ ਖ਼ੁਦ ਹੀ ਕਰਦੇ ਹਨ। ਕੈਂਪ ਵਿੱਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਕਲਾ ਨੂੰ ਉਜਾਗਰ ਕੀਤਾ।
ਸ੍ਰੀਮਤੀ ਕੰਵਲਜੀਤ ਕੌਰ ਨੇ ਬੱਚਿਆਂ ਨੂੰ ਗਲਾਸ ਪੇਂਟ, ਫੈਬਰਿਕ ਪੇਂਟ, ਪੋਟ ਪੇਂਟ, ਝੂਮਰ, ਪੈੱਨ ਸਟੈਂਡ, ਪੁਰਾਣੇ ਕੱਪੜਿਆਂ ਤੋਂ ਪਾਏਦਾਨ, ਪੱਥਰਾਂ ਉੱਤੇ ਸੁੰਦਰ ਚਿੱਤਰਕਾਰੀ ਦੇ ਗੁਰ ਸਿਖਾਏ। ਵਿਦਿਆਰਥੀਆਂ ਨੇ ਪੁਰਾਣੀਆਂ ਬੋਤਲਾਂ ਨਾਲ ਖ਼ੂਬਸੂਰਤ ਝੂਮਰ ਬਣਾਏ। ਕਲੇਅ ਮਾਡਲਿੰਗ ਵਿੱਚ ਕੰਵਲਜੀਤ ਨੇ ਮਿਊਰਲਪੇਂਟਿੰਗ, ਸਿਖਾਈ ਜੋ ਵਿਦਿਆਰਥੀਆਂ ਲਈ ਨਵੀਂ ਅਤੇ ਅਨੋਖੀ ਸਿਰਜਣਾ ਰਹੀ। ਬੁੱਤਕਾਰੀ ਦੀਆਂ ਬਰੀਕੀਆਂ ਨੂੰ ਵੀ ਸਮਝਾਇਆ। ਵਿਦਿਆਰਥੀਆਂ ਨੂੰ ਮਹਿੰਦੀ ਲਗਾਉਣ ਦੇ ਵੱਖ-ਵੱਖ ਢੰਗ ਵੀ ਦੱਸੇ।
ਸਕੂਲ ਮੁਖੀ ਸ੍ਰੀਮਤੀ ਕਿਰਨ ਕੁਮਾਰੀ ਨੇ ਦੱਸਿਆ ਕਿ ਸਮਰ ਕੈਂਪ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ, ਕਿਉਂਕਿ ਇਸ ਦੌਰਾਨ ਬੱਚਿਆਂ ਨੂੰ ਕਿੱਤਾਮੁਖੀ ਕੰਮਾਂ-ਕਾਰਾਂ ਲਈ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਇਸ ਤਰ੍ਹਾਂ ਉਹ ਮਿਆਰੀ ਸਿੱਖਿਆ ਦੇ ਨਾਲ-ਨਾਲ ਘਰ ਬੈਠੇ ਪੈਸੇ ਵੀ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਵਲਜੀਤ ਕੌਰ ਹਮੇਸ਼ਾ ਤਨਦੇਹੀ, ਲਗਨ ਅਤੇ ਮਿਹਨਤ ਨਾਲ ਕਲਾ ਦੇ ਖੇਤਰ ਨੂੰ ਉੱਚਾ ਚੁੱਕਣ ਵਿੱਚ ਲੱਗੇ ਰਹਿੰਦੇ ਹਨ। ਬੱਚਿਆਂ ਦੇ ਮਾਪਿਆਂ ਨੇ ਵੀ ਸਕੂਲ ਵਿੱਚ ਅਜਿਹੇ ਸਮਰ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …