ਪੜ੍ਹੋ ਪੰਜਾਬ ਪੜ੍ਹਾਓ ਪੰਜਾਬ: ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-10 ਵਿੱਚ ਸਮਰ ਕੈਂਪ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਰੌਚਕ ਬਣਾਉਣ ਲਈ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕਰੀਬ 180 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਸਮਰ ਕੈਂਪ’ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਿਆ ਜਾਵੇਗਾ ਅਤੇ ਸਕੂਲਾਂ ਵਿੱਚ ਵਧੀਆਂ ਮਾਹੌਲ ਸਿਰਜ ਕੇ ਬੱਚਿਆਂ ਨੂੰ ਤਣਾਅ ਮੁਕਤ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿੱਚ ਹੋਮ ਵਰਕ ਦਾ ਬੋਝ ਮਹਿਸੂਸ ਨਾ ਹੋਵੇ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਫੇਜ਼-10 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਮਰ ਕੈਂਪ ਦਾ ਉਦਘਾਟਨ ਕੀਤਾ। ਇਸ ਕੈਂਪ ਵਿੱਚ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਜਦੋਂਕਿ ਪਹਿਲੇ ਸਮਿਆਂ ਵਿੱਚ ਜ਼ਿਆਦਾਤਰ ਅਧਿਆਪਕ ਸਮਰ ਕੈਂਪਾਂ ਵਿੱਚ ਹਿੱਸਾ ਲੈਣ ਤੋਂ ਕੰਨੀ ਕਤਰਾਉਂਦੇ ਸਨ। ਇਨ੍ਹਾਂ ਕੈਂਪਾਂ ਵਿੱਚ ਬੱਚਿਆਂ ਨੂੰ ਨੈਤਿਕਤਾ ਦਾ ਪਾਠ ਵੀ ਪੜ੍ਹਾਇਆ ਜਾ ਰਿਹਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਦੇ ਸੈਂਟਰ ਹੈੱਡ ਟੀਚਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਰੰਗਦਾਰ ਪੇਂਟਿੰਗ, ਯੋਗ ਕਰਵਾਇਆ ਜਾਵੇਗਾ ਅਤੇ ਅਧਿਆਪਕਾਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਪਾਲ ਸਿੰਘ, ਅਰਵਿੰਦਰ ਸਿੰਘ ਸੈਂਟਰ ਹੈੱਡ ਟੀਚਰ ਕੁੰਭੜਾ, ਸ੍ਰੀਮਤੀ ਰਮਿੰਦਰ ਕੌਰ ਸਕੂਲ ਮੁਖੀ ਫੇਜ਼-11, ਸੁਭਾਸ਼ ਥਿੰਦ, ਜਸਵਿੰਦਰ ਸਿੰਘ, ਭਵਨਪ੍ਰੀਤ ਕੌਰ ਅਤੇ ਸਾਬਕਾ ਕੌਂਸਲਰ ਗੁਰਨਾਮ ਸਿੰਘ ਬਿੰਦਰਾ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…