
ਸ਼ਨਸਾਈਨ ਸਮਾਰਟ ਇੰਟਰ ਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ
ਕੁਰਾਲੀ, 20 ਦਸੰਬਰ (ਰਜਨੀਕਾਂਤ ਗਰੋਵਰ):
ਸਥਾਨਕ ਸ਼ਹਿਰ ਦੇ ਸ਼ਨਸਾਈਨ ਸਮਾਰਟ ਇੰਟਰ ਨੈਸ਼ਨਲ ਸਕੂਲ ਦੇ ਡਾਇਰੈਕਟਰ ਅਜੈਦੀਪ ਸਿੰਘ ਦੀ ਦੇਖ-ਰੇਖ ਅਤੇ ਪ੍ਰਿੰਸੀਪਲ ਹਰਦੀਪ ਕੌਰ ਗਿੱਲ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਉਦਘਾਟਨ ਇਲਾਕੇ ਦੇ ਉੱਘੇ ਸਮਾਜ ਸੇਵੀ ਆਗੂ ਤੇ ਖੇਡ ਪ੍ਰਮੋਟਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਕੀਤਾ ਜਦੋਂ ਕਿ ਸੁਖਜਿੰਦਰ ਸਿੰਘ ਮਾਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਅਜੈਦੀਪ ਸਿੰਘ ਨੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਵਲੋਂ ਪਾਏ ਜਾ ਰਹੇ ਯੋਗਦਾਨ ਬਾਰੇ ਦੱਸਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਕੀਤੀ ਅਰਦਾਸ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਦਿਆਂ ਖੂਬ ਰੰਗ ਬੰਨ੍ਹਿਆ ਅਤੇ ਪੰਜਾਬੀ ‘ਗਿੱਧਾ’ ਤੇ ‘ਭੰਗੜਾ’, ‘ਪਾਪਾ ਮੇਰੇ ਪਾਪਾ’, ‘ਕਹਿੰਦੀ ਮੈਂ ਭੰਗੜਾ ਪਾਉਣਾ’, ‘ਸਕਿੱਟ’, ‘ਪਿੰਗਾ ਪਰੀ’, ‘ਮਲਵਈ ਗਿੱਧਾ’ ਦੀ ਪੇਸ਼ਕਾਰੀ ਸਰੋਤਿਆਂ ਦੀ ਆਕਰਸ਼ਣ ਦਾ ਕੇਂਦਰ ਰਹੀ। ਇਸੇ ਦੌਰਾਨ ਸਕੂਲ ਦੀ ਪ੍ਰਿੰਸੀਪਲ ਹਰਦੀਪ ਕੌਰ ਗਿੱਲ ਨੇ ਸਕੂਲ ਦੀ ਰਿਪੋਰਟ ਪੜ੍ਹੀ। ਇਸ ਮੌਕੇ ਸਕੂਲ ਦੇ ਚੇਅਰਮੈਨ ਰਣਜੀਤ ਸਿੰਘ ਸਿੱਧੂ, ਮਿਹਰ ਸਿੰਘ ਮਾਹਲ ਮੀਤ ਪ੍ਰਧਾਨ ਇੰਜੀਨੀਅਰਿੰਗ ਟੈਕਨਾਲੋਜੀ ਇੰਟਰਪ੍ਰਾਈਜ਼ ਆਫ਼ ਯੂ.ਐਸ.ਏ, ਰਛਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।