Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵੱਲੋਂ ਹੁਣ 23 ਅਗਸਤ ਨੂੰ ਲਈ ਜਾਵੇਗੀ ਦਸਵੀਂ ਤੇ ਬਾਰ੍ਹਵੀਂ ਦੀ ਸਪਲੀਮੈਂਟਰੀ ਪ੍ਰੀਖਿਆ: ਕਲੋਹੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ 24 ਜੁਲਾਈ ਤੋਂ ਲਈਆਂ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਪੰਜਾਬ ਬੰਦ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਬੀਤੀ 13 ਅਗਸਤ ਨੂੰ ਲਈ ਵਾਲੀਆਂ ਪ੍ਰੀਖਿਆਵਾਂ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਹੁਣ ਇਹ ਪ੍ਰੀਖਿਆਵਾਂ 23 ਅਗਸਤ ਨੂੰ ਲਈਆਂ ਜਾਣਗੀਆਂ। ਅੱਜ ਇੱਥੇ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਦੱਸਿਆ ਕਿ ਪੰਜਾਬ ਬੰਦ ਕਾਰਨ ਦਸਵੀਂ ਸ਼ੇ੍ਰਣੀ ਦੀ ਸਾਇੰਸ ਅਤੇ ਬਾਰ੍ਹਵੀਂ ਜਮਾਤ ਦੀ ਪੋਲੀਟੀਕਲ ਸਾਇੰਸ, ਫਿਜ਼ਿਕਸ ਅਤੇ ਬਿਜ਼ਨਸ ਸਟੱਡੀ ਵਿਸ਼ਿਆਂ ਦੀ ਸਪਲੀਮੈਂਟਰੀ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਸਨ ਅਤੇ ਹੁਣ ਇਹ ਪ੍ਰੀਖਿਆਵਾਂ 23 ਅਗਸਤ ਨੂੰ ਪਹਿਲਾਂ ਤੋਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ ਸਵਾ 2 ਵਜੇ ਤੱਕ ਲਈਆਂ ਜਾਣਗੀਆਂ ਅਤੇ ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਵਿੱਚ 125 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਲੋੜੀਂਦੀ ਸਾਰੀ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ’ਤੇ ਵੀ ਉਪਲਬਧ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਤੁਗ਼ਲਕਾਬਾਦ ਵਿੱਚ ਪਿਛਲੇ ਦਿਨੀਂ ਦਲਿਤਾਂ ਦੇ ਮਸੀਹਾ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਨੂੰ ਤੋੜੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਅਤੇ ਦਲਿਤ ਵਰਗ ਵੱਲੋਂ ਬੀਤੀ 13 ਅਗਸਤ ਨੂੰ ਪੰਜਾਬ ਬੰਦ ਦੀ ਅਪੀਲ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਸ ਦਿਨ (13 ਅਗਸਤ) ਨੂੰ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਲਈਆਂ ਜਾਣ ਵਾਲੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ