nabaz-e-punjab.com

ਅਨੁਪੂਰਕ ਪ੍ਰੀਖਿਆਵਾਂ: ਦਸਵੀਂ ਦੇ ਦੋ ਵਿਦਿਆਰਥੀ ਕਿਸੇ ਹੋਰ ਦੀ ਥਾਂ ਪੇਪਰ ਦਿੰਦੇ ਫੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੌਜੂਦਾ ਸਮੇਂ ਵਿੱਚ ਲਈਆਂ ਜਾ ਰਹੀਆਂ ਅਨੁਪੂਰਕ ਪ੍ਰੀਖਿਆਵਾਂ ਦੌਰਾਨ ਬੁੱਧਵਾਰ ਨੂੰ ਦਸਵੀਂ ਸ਼੍ਰੇਣੀ ਦੀ ਪੰਜਾਬੀ-ਬੀ ਵਿਸ਼ੇ ਦੇ ਨਾਲ-ਨਾਲ ਬਾਰ੍ਹਵੀਂ ਸ਼੍ਰੇਣੀ ਦੇ ਜਨਰਲ ਫਾਉਨਡੇਸ਼ਨ ਅਤੇ ਗ੍ਰਹਿ ਵਿਗਿਆਨ ਵਿਸ਼ਿਆਂ ਦੀ ਪ੍ਰੀਖਿਆ ਸੁਚਾਰੂ ਪ੍ਰਬੰਧਾਂ ਹੇਠ ਮੁਕੰਮਲ ਹੋਈ। ਇਸ ਦੌਰਾਨ ਫਾਜ਼ਿਲਕਾ ਦੇ ਇੱਕ ਪ੍ਰੀਖਿਆ ਕੇਂਦਰ ਵਿੱਚ ਦਸਵੀਂ ਜਮਾਤ ਦੇ ਦੋ ਵਿਦਿਆਰਥੀਆਂ ਨੂੰ ਕਿਸੇ ਹੋਰ ਵਿਦਿਆਰਥੀਆਂ ਦੇ ਪੇਪਰ ਦਿੰਦੇ ਹੋਏ ਫੜਿਆ ਗਿਆ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਬਾਰ੍ਹਵੀਂ ਸ਼੍ਰੇਣੀ ਦੀਆਂ ਓਪਨ ਸਕੂਲ ਪ੍ਰਣਾਲੀ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਅਤੇ ਸਪੈਸ਼ਲ ਮੌਕਾ ਕੈਟਾਗਰੀਆਂ ਅਧੀਨ ਪ੍ਰੀਖਿਆ ਦੇਣ ਵਾਲੇ 137 ਪ੍ਰੀਖਿਆਰਥੀਆਂ ਲਈ 54 ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ।
ਸਿੱਖਿਆ ਬੋਰਡ ਵੱਲੋਂ ਸੂਬੇ ਵਿੱਚ ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਪ੍ਰੀਖਿਆ ਲਈ ਸਥਾਪਿਤ ਸਮੁੱਚੇ ਪ੍ਰੀਖਿਆ ਕੇਂਦਰਾਂ ਵਿੱਚ ਤਾਇਨਾਤ ਪ੍ਰੀਖਿਆ ਅਮਲੇ ਅਤੇ ਪ੍ਰੀਖਿਆਰਥੀਆਂ ਵੱਲੋਂ ਮਾਸਕ ਪਾਉਣ ਸਮੇਤ ਪ੍ਰੀਖਿਆ ਕੇਂਦਰਾਂ ਨੂੰ ਸੈਨੇਟਾਈਜ਼ ਅਤੇ ਉਚਿੱਤ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਗਿਆ ਹੈ। ਪ੍ਰਾਪਤ ਰਿਪੋਰਟ ਅਨੁਸਾਰ ਦਸਵੀਂ ਪੰਜਾਬੀ-ਬੀ ਵਿਸ਼ੇ ਦੀ ਪ੍ਰੀਖਿਆ ਦੌਰਾਨ ਗੁਰੂ ਨਾਨਕ ਏਵੀ ਸੀਨੀਅਰ ਸੈਕੰਡਰੀ ਸਕੂਲ ਜ਼ਿਲ੍ਹਾ ਫਾਜ਼ਿਲਕਾ ਵਿੱਚ ਇੰਮਪਰਸੋਨੇਸ਼ਨ ਦੇ ਦੋ ਕੇਸ ਸਾਹਮਣੇ ਆਏ ਹਨ। ਜਿੱਥੇ ਦੋ ਵਿਦਿਆਰਥੀ ਕਿਸੇ ਹੋਰ ਦੀ ਥਾਂ ਪ੍ਰੀਖਿਆ ਦਿੰਦੇ ਹੋਏ ਫੜੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…