Nabaz-e-punjab.com

ਮੁਹਾਲੀ ਵਿੱਚ ਬਿਜਲੀ ਤੇ ਪਾਣੀ ਦੀ ਨਾਕਸ ਸਪਲਾਈ ਕਾਰਨ ਸ਼ਹਿਰ ਵਾਸੀ ਅੌਖੇ

ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ. ਨਗਰ (ਮੁਹਾਲੀ) ਦੀ ਮੀਟਿੰਗ ਵਿੱਚ ਸਮੱਸਿਆਵਾਂ ’ਤੇ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ਼ਹਿਰ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਖਪਤਕਾਰਾਂ ਨੂੰ ਬਿਜਲੀ ਅਤੇ ਪਾਣੀ ਦੀ ਪੂਰਤੀ ਅਤੇ ਸਮੇਂ ਸਿਰ ਨਾ ਹੋਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਬਿਜਲੀ ਅਤੇ ਪਾਣੀ ਦੀ ਸੇਵਾ ਵਿੱਚ ਤੁਰੰਤ ਸੁਧਾਰ ਕੀਤਾ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਪ੍ਰਵੀਨ ਕੁਮਾਰ ਕਪੂਰ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਇੰਜੀਨੀਅਰ ਪੀਐਸ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਇੱਕ ਮੀਟਿੰਗ ਦੌਰਾਨ ਮੈਂਬਰਾਂ ਨੇ ਕਿਹਾ ਕਿ ਸ਼ਹਿਰ ਵਿੱਚ ਬਿਜਲੀ ਅਤੇ ਪਾਣੀ ਦੀ ਸਪਲਾਈ ਦੀ ਹਾਲਤ ਤਰਸਯੋਗ ਹੈ ਅਤੇ ਇਸ ਕਾਰਨ ਖਪਤਕਾਰਾਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈਂਦੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਪੀਐਸ ਵਿਰਦੀ ਨੇ ਕਿਹਾ ਕਿ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਪ੍ਰਸ਼ਾਸ਼ਨ, ਬਿਜਲੀ ਵਿਭਾਗ ਅਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵਾਰ ਵਾਰ ਮਿਲਣ ਤੇ ਵੀ ਬਿਜਲੀ ਪਾਣੀ ਦੀ ਸਮੇਂ ਸਿਰ ਸਪਲਾਈ ਨਹੀਂ ਹੋ ਰਹੀ ਅਤੇ ਬਗੈਰ ਸੂਚਨਾ ਦੇ ਹੀ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਬਿਜ਼ਲੀ ਵਿਭਾਗ ਵੱਲੋਂ ਬਿਨਾ ਕਿਸੇ ਅਗਾਊ ਸੂਚਨਾ ਦੇ ਛੋਟੇ ਛੋਟੇ ਕੱਟ ਲਗਾਏ ਜਾਂਦੇ ਹਨ ਅਤੇ ਪਾਣੀ ਦੀ ਸਪਲਾਈ ਵਿਚ ਵਿਘਨ ਪੈਣ ਕਾਰਨ ਜਲ ਸਪਲਾਈ ਅਧਿਕਾਰੀ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਉਪਰ ਦੋਸ਼ ਲਗਾਉੱਦੇ ਹਨ ਕਿ ਬਿਜਲੀ ਦੀ ਲਾਈਨ ਬੰਦ ਹੋਣ ਕਾਰਨ ਮੋਟਰਾਂ ਬੰਦ ਹਨ।
ਮੀਟਿੰਗ ਦੌਰਾਨ ਗਮਾਡਾ ਅਧਿਾਰੀਆਂ ਦੀ ਨਿਖੇਧੀ ਕੀਤੀ ਗਈ ਕਿ ਸ਼ਹਿਰ ਲਈ ਕਜੌਲੀ ਤੋਂ 5ਵੀਂ ਅਤੇ 6ਵੀਂ ਪਾਈਪਲਾਈਨ ਦਾ ਕੰਮ (ਜੋ 2012 ਵਿੱਚ ਸ਼ੁਰੂ ਹੋਇਆ ਸੀ) ਹੁਣ ਤੱਕ ਪੂਰਾ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਹਰ ਸਾਲ ਪਾਣੀ ਦੀ ਕਿੱਲਤ ਦਾ ਕਾਫ਼ੀ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਮੰਗ ਕੀਤੀ ਗਈ ਕਿ ਇਹ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆਂਦਾ ਜਾਵੇ, ਅਦਾਲਤ ਦੇ ਫੈਸਲੇ ਅਨੁਸਾਰ ਜਿਹਨਾਂ ਮਕਾਨਾਂ ਦੇ ਬਿਜ਼ਲੀ ਦੇ ਮੀਟਰ ਬਾਹਰ ਕੱਢੇ ਗਏ ਹਨ। ਉਹਨਾਂ ਵਿੱਚ ਖਪਤਕਾਰ ਦੀ ਸਹੂਲੀਅਤ ਲਈ ਇਕ ਡਿਸਪਲੇ ਉਸ ਦੇ ਘਰ ਵਿੱਚ ਬਿਜਲੀ ਵਿਭਾਗ ਦੇ ਖਰਚੇ ਉਪਰ ਲਗਾਉਣ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਖਪਤਕਾਰਾਂ ਨੂੰ ਕਾਨੂੰਨੀ ਮੁਸ਼ਕਲਾਂ ਆਉਣ ਤੇ ਪ੍ਰਸ਼ਾਨੀ ਤੋਂ ਬਚਣ ਲਈ ਫੈਡਰੇਸ਼ਨ ਵੱਲੋਂ ਐਡਵੋਕੇਟ ਟੀਪੀਐਸ ਵਾਲੀਆਂ ਨੂੰ ਬਤੌਰ ਆਨਰੇਰੀ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਲੈਫ਼. ਕਰਨਲ ਐਸਐਸ ਸੋਹੀ ਪੈਟਰਨ, ਐਮਐਮ ਚੋਪੜਾ, ਮਨਜੀਤ ਸਿੰਘ ਭੱਲਾ, ਪ੍ਰਵੀਨ ਕੁਮਾਰ ਕਪੂਰ, ਗੁਰਚਰਨ ਸਿੰਘ, ਸੋਹਨ ਲਾਲ ਸ਼ਰਮਾ, ਬਲਵਿੰਦਰ ਸਿੰਘ, ਜਸਮੇਰ ਸਿੰਘ ਬਾਠ, ਕੁਲਦੀਪ ਸਿੰਘ ਭਿੰਡਰ, ਗਿਆਨ ਸਿੰਘ, ਦਰਸ਼ਨ ਸਿੰਘ ਅਤੇ ਤੇਜਿੰਦਰ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …