ਯੂਥ ਕਲੱਬ ਸ਼ਿਊਂਕ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਨੂੰ ਸਮਰਥਨ ਦੇਣ ਦਾ ਐਲਾਨ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 23 ਜਨਵਰੀ:
ਇੱਥੋਂ ਦੇ ਨੇੜਲੇ ਪਿੰਡ ਸ਼ਿਊਂਕ ਸਥਿਤ ਯੂਥ ਕਲੱਬ ਦੀ ਮੀਟਿੰਗ ਹੋਈ। ਜਿਸ ਵਿੱਚ ਇਲਾਕੇ ਦੇ ਨੌਜਵਾਨਾਂ ਨੇ ਚੜ੍ਹ ਚੜ ਕੇ ਹਿੱਸਾ ਲਿਆ। ਮੀਟਿੰਗ ਵਿੱਚ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਤੇਜਪ੍ਰੀਤ ਤੇਜ਼ੀ ਅਤੇ ਮਲਕੀਤ ਸਿੰਘ ਦੀ ਅਗਵਾਈ ਵਿੱਚ ਪੁੱਜੇ ਨੌਜਵਾਨਾਂ ਨੇ ਕਿਹਾ ਅਕਾਲੀ ਦਲ ਤੇ ਭਾਜਪਾ ਅਤੇ ਕਾਂਗਰਸ ਨੇ ਹਮੇਸਾਂ ਹੀ ਨੌਜਵਾਨਾਂ ਦੇ ਭਵਿੱਖ ਬਣਾਉਣ ਦੀ ਬਜਾਏ ਹਮੇਸਾਂ ਹੀ ਨੌਜਵਾਨ ਵਰਗ ਸਿਰਫ਼ ਆਪਣੇ ਸਿਆਸੀ ਮਨੋਰਥ ਅਤੇ ਵੋਟ ਬੈਂਕ ਵਜੋਂ ਵਰਤਿਆ ਜਾਂਦਾ ਰਿਹਾ ਹੈ। ਇਸ ਲਈ ਹੁਣ ਤੀਜੀ ਧਿਰ ਵਜੋਂ ਉਭਰ ਕੇ ਸਾਹਮਣੇ ਆਈ ਆਪ ਤੋਂ ਲੋਕਾਂ ਨੂੰ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਆਪ ਪਾਰਟੀ ਦੀਆਂ ਨੀਤੀਆਂ ਨੂੰ ਦੇਖਦਿਆਂ ਉਨ੍ਹਾਂ ਨੇ ਇਸ ਪਾਰਟੀ ਨਾਲ ਜੁੜ ਕੇ ਜਿਥੇ ਪਿੰਡ ਵਾਸੀਆਂ ਨੂੰ ਵੀ ਜੋੜਨਗੇ, ਉਥੇ ਇਲਾਕੇ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਆਪ ਦੇ ਹੱਕ ਵਿੱਚ ਲਾਮਬੰਦ ਹੋਣ ਲਈ ਅਪੀਲ ਕੀਤੀ ਜਾਵੇਗੀ। ਇਸ ਮੌਕੇ ਐਡਵੋਕੇਟ ਚੰਦਰ ਸ਼ੇਖ਼ਰ ਬਾਵਾ, ਜਗਦੇਵ ਸਿੰਘ ਮਲੋਆ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਜੰਟੀ ਕਾਦੀਮਾਜਰਾ ਅਤੇ ਗੋਪੀ ਮੁੱਲਾਂਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…