ਵਿਧਾਇਕ ਜਗਮੋਹਨ ਸਿੰਘ ਕੰਗ ਨੂੰ ਖਰੜ ਤੋਂ ਟਿਕਟ ਮਿਲਣ ’ਤੇ ਕਾਂਗਰਸੀਆਂ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ

ਖਰੜ/ਮਾਜਰੀ 23 ਦਸੰਬਰ (ਰਜਨੀਕਾਂਤ ਗਰੋਵਰ):
ਵਿਧਾਨ ਸਭਾ ਹਲਕਾ ਖਰੜ ਤੋਂ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੂੰ ਕਾਂਗਰਸ ਦੀ ਟਿਕਟ ਮਿਲਣ ਦੀ ਖ਼ਬਰ ਸੁਣਦਿਆਂ ਸ੍ਰੀ ਕੰਗ ਦੇ ਸਮਰਥਕਾਂ ਅਤੇ ਕਾਂਗਰਸ ਦੇ ਵਰਕਰਾਂ ਖੁਸ਼ੀ ਦੀ ਲਹਿਰ ਦੌੜ ਪਈ ਅਤੇ ਜਿਸ ਨੇ ਵੀ ਇਹ ਖ਼ਬਰ ਸੁਣੀ ਤਾਂ ਉਨ੍ਹਾਂ ਨੇ ਇੱਕ ਦੂਜੇ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਸ੍ਰੀ ਕੰਗ ਦੇ ਘਰ ਵੀ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।
ਉਧਰ, ਬਲਾਕ ਮਾਜਰੀ ਵਿੱਚ ਕਿਸਾਨ ਖੇਤ ਅਤੇ ਮਜ਼ਦੂਰ ਸੈਲ ਦੇ ਚੇਅਰਮੈਨ ਬਲਕਾਰ ਸਿੰਘ ਭੰਗੂ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਯੂਥ ਵਿੰਗ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਦੀ ਅਗਵਾਈ ਹੇਠ ਕਸਬਾ ਖਿਜ਼ਰਾਬਾਦ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਗੱਲਬਾਤ ਕਰਦਿਆਂ ਬਲਕਾਰ ਸਿੰਘ ਭੰਗੂ ਅਤੇ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਸ੍ਰ. ਜਗਮੋਹਨ ਸਿੰਘ ਕੰਗ ਨੂੰ ਹਲਕੇ ’ਚੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਕੀਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਰਣਧੀਰ ਸਿੰਘ, ਬਾਬਾ ਰਾਮ ਸਿੰਘ ਮਾਣਕਪੁਰ ਸ਼ਰੀਫ, ਰਣਜੀਤ ਸਿੰਘ ਨਗਲ਼ੀਆਂ, ਗੁਰਮੀਤ ਸਿੰਘ ਧਕੋਰਾ, ਬਲਵੀਰ ਸਿੰਘ ਕਾਦੀਮਾਜਰਾ, ਚੇਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…