Nabaz-e-punjab.com

ਨਵੇਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਧਾਈਆਂ ਦੇਣ ਲਈ ਸਮਰਥਕਾਂ ਦੀ ਵੱਡੀ ਭੀੜ ਜੁਟੀ

ਸਿਹਤ ਮੰਤਰੀ ਨੇ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਨੂੰ ਮੁਹਾਲੀ ਹਲਕੇ ਦੇ ਲੋਕਾਂ ਦਾ ਮਾਣ-ਸਨਮਾਨ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਪੰਜਾਬ ਕੈਬਨਿਟ ਵਿੱਚ ਮੰਤਰੀਆਂ ਦੇ ਅਹੁਦਿਆਂ ਵਿੱਚ ਫੇਰਬਦਲ ਤੋਂ ਬਾਅਦ ਇੱਥੇ ਨਵ ਨਿਯੁਕਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵਧਾਈਆਂ ਦੇਣ ਵਾਲਿਆਂ ਦੀ ਭੀੜ ਜੁਟ ਗਈ। ਹਲਕਾ ਮੁਹਾਲੀ ਦੇ ਸ਼ਹਿਰੀ ਤੇ ਪੇਂਡੂ ਖੇਤਰ ਦੇ ਵਰਕਰ ਭਾਰੀ ਗਿਣਤੀ ਵਿੱਚ ਉਨ੍ਹਾਂ ਨੂੰ ਵਧਾਈਆਂ ਦੇਣ ਲਈ ਪੁੱਜੇ। ਇਸ ਮੌਕੇ ਵਰਕਰਾਂ ਨੇ ਕਿਹਾ ਕਿ ਸੰਸਦੀ ਚੋਣਾਂ ਵਿੱਚ ਜਿਸ ਤਰ੍ਹਾਂ ਸ. ਸਿੱਧੂ ਨੇ ਮਨੀਸ਼ ਤਿਵਾੜੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਅਤੇ ਉਨ੍ਹਾਂ ਨੂੰ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਉਸੇ ਕਾਰਨ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਪਾ ਕੇ ਉਨ੍ਹਾਂ ਨੂੰ ਸਿਹਤ ਮੰਤਰੀ ਦਾ ਅਹੁਦਾ ਦਿੱਤਾ ਹੈ।
ਸ੍ਰੀ ਸਿੱਧੂ ਨੂੰ ਸਿਹਤ ਮੰਤਰੀ ਬਣਾਏ ਜਾਣ ਕਾਰਨ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਨੂੰ ਵਧਾਈਆਂ ਦੇਣ ਲਈ ਇਲਾਕੇ ਭਰ ਵਿੱਚੋਂ ਪੰਚ ਸਰਪੰਚ ਵੀ ਵੱਡੀ ਗਿਣਤੀ ਵਿੱਚ ਪੁੱਜੇ। ਵਰਕਰਾਂ ਤੋਂ ਵਧਾਈਆਂ ਕਬੂਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ‘ਇਹ ਮੇਰਾ ਨਹੀਂ, ਸਗੋਂ ਸਾਰੇ ਹਲਕੇ ਦੇ ਲੋਕਾਂ ਦਾ ਮਾਣ-ਸਨਮਾਨ ਹੈ। ਖ਼ਾਸ ਤੌਰ ’ਤੇ ਉਨ੍ਹਾਂ ਵਰਕਰਾਂ ਦਾ, ਜਿਨ੍ਹਾਂ ਚੋਣਾਂ ਵਿੱਚ ਪਾਰਟੀ ਲਈ ਦਿਨ ਰਾਤ ਇਕ ਕੀਤਾ।’ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਉਸ ਨੂੰ ਉਹ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਆਜਾਇਬ ਸਿੰਘ ਬਾਕਰਪੁਰ, ਰਘਵੀਰ ਸਿੰਘ ਚਾਓਮਾਜਰਾ, ਗੁਰਵਿੰਦਰ ਸਿੰਘ ਬੜੀ, ਮਨਜੀਤ ਸਿੰਘ ਤੰਗੋਰੀ, ਰਜਿੰਦਰ ਸਿੰਘ ਰਾਏਪੁਰ ਕਲਾਂ, ਸਾਰੇ ਬਲਾਕ ਸੰਮਤੀ ਖਰੜ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਜਗਰੂਪ ਸਿੰਘ ਢੋਲ ਕੁਰੜੀ, ਛੱਜਾ ਸਿੰਘ ਸਰਪੰਚ ਕੁਰੜੀ, ਹਰਚਰਨ ਸਿੰਘ ਸਰਪੰਚ ਲਾਂਡਰਾਂ, ਦਵਿੰਦਰ ਸਿੰਘ ਸਰਪੰਚ ਕੁਰੜਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਰਾਮੇਸ਼ਵਰ ਸਰਪੰਚ ਗੋਬਿੰਦਗੜ੍ਹ, ਹਰਿੰਦਰ ਸਿੰਘ ਸਰਪੰਚ ਗਡਾਣਾ, ਸੋਮ ਨਾਥ ਸਾਬਕਾ ਸਰਪੰਚ ਗਡਾਣਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਅਰਵਿੰਦ ਪਾਲ ਸਿੰਘ ਸਰਪੰਚ ਸੰਭਾਲਕੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…