ਅਕਾਲੀ ਆਗੂ ਗੁਰਪ੍ਰਤਾਪ ਪਡਿਆਲਾ ਦੇ ਸਮਰਥਕਾਂ ਵੱਲੋਂ ਚੋਣ ਸਰਗਰਮੀਆਂ ਤੇਜ਼

ਭੁਪਿੰਦਰ ਸਿੰਗਾਰੀਵਾਲਾ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 5 ਜਨਵਰੀ:
ਖਰੜ ਵਿਧਾਨ ਸਭਾ ਤੋਂ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਨਾ ਕੀਤੇ ਜਾ ਸਕਣ ਕਾਰਨ ਭਾਵੇਂ ਲੋਕਾਂ ਨੂੰ ਉਮੀਦਵਾਰਾਂ ਬਾਰੇ ਕੋਈ ਸੁਰ ਨਹੀਂ ਲੱਗ ਰਿਹਾ ਪਰ ਟਿਕਟ ਦੇ ਮੁੱਖ ਦਾਅਵੇਦਾਰ ਗੁਰਪ੍ਰਤਾਪ ਸਿੰਘ ਪਡਿਆਲਾ ਦੇ ਸਮਰੱਥਕਾਂ ਵੱਲੋਂ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਠੇਕੇਦਾਰ ਰਣਜੀਤ ਸਿੰਘ, ਭਾਜਪਾ ਆਗੂ ਅਰੁਣ ਕੁਮਾਰ ਨਵਾਂ ਗਰਾਓਂ, ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਭੁਪਿੰਦਰ ਸਿੰਘ ਖਰੜ, ਬੱਬਲਾ ਗੋਸਲਾ, ਕੁਲਵਿੰਦਰ ਸਿੰਘ ਨਗਲੀਆਂ, ਸਤਿੰਦਰ ਸਿੰਘ ਵਜੀਦਪੁਰ ਅਤੇ ਰਾਜਵਿੰਦਰ ਸਿੰਘ ਗੁੱਡੂ ਵੱਲੋਂ ਮੁਹਿੰਮ ਜਾਰੀ ਰੱਖਦਿਆਂ ਆਪਣੀਆਂ ਯੂਥ ਟੀਮਾਂ ਸਮੇਤ ਇਲਾਕੇ ਦੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸ੍ਰੀ ਪਡਿਆਲਾ ਦੀ ਸੋਚ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਜਿਸ ਤੋਂ ਲੋਕਾਂ ਵਿੱਚ ਇਹ ਟਿਕਟ ਪਡਿਆਲਾ ਨੂੰ ਹੀ ਮਿਲਣ ਦਾ ਕਿਆਸੇ ਲਾਏ ਜਾ ਰਹੇ ਹਨ। ਇਸ ਦੌਰਾਨ ਠੇਕੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪਡਿਆਲਾ ਪਰਿਵਾਰ ਦੀਆਂ ਸੇਵਾਵਾਂ ਬਦਲੇ ਸ ਗੁਰਪ੍ਰਤਾਪ ਸਿੰਘ ਦੇ ਹੱਕ ’ਚ ਲੋਕਾਂ ਵੱਲੋਂ ਪੂਰਨ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਹ ਇਸ ਵਾਰ ਪਡਿਆਲਾ ਪਰਿਵਾਰ ਨੂੰ ਹੀ ਮੌਕਾ ਦੇਣਗੇ। ਜਿਸ ਸਦਕਾ ਇਨ੍ਹਾਂ ਆਗੂਆਂ ਪਾਰਟੀ ਹਾਈਕਮਾਂਡ ਤੋਂ ਮੰਗ ਕਰਦਿਆਂ ਕਿਹਾ ਕਿ ਸ੍ਰੀ ਗੁਰਪ੍ਰਤਾਪ ਪਡਿਆਲਾ ਇਸ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ।
ਸਬੰਧਤ ਤਸਵੀਰ: -2, ਅਕਾਲੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦੇ ਸਮਰਥਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…