nabaz-e-punjab.com

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਰਾਹਤ ਦੇਣ ਦਾ ਫੈਸਲਾ ਸ਼ਲਾਘਾਯੋਗ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਰਾਜਿੰਦਰ ਸਿੰਘ ਬਡਹੇੜੀ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਦੇਸ਼ ਦੇ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਰਾਹਤ ਦੇਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਕਿਸਾਨਾਂ ਨੂੰ ਰਾਹਤ ਦੇਣ ਵਾਲਾ ਹੈ। ਜੱਟ ਮਹਾਂ ਸਭਾ ਦੇ ਆਗੂਆਂ ਨੇ ਆਖਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਦੇ ਸਾੜਨ ਦੀ ਬਹੁਤ ਵੱਡੀ ਸਮੱਸਿਆ ਹੈ ਜਿਸ ਨਾਲ ਪ੍ਰਦੂਸ਼ਨ ਵਿੱਚ ਵੀ ਬਹੁਤ ਵਾਧਾ ਹੋ ਰਿਹਾ ਸੀ ਸਰਕਾਰਾਂ ਲਈ ਵੀ ਵੱਡੀ ਸਿਰਦਰਦੀ ਬਣੀ ਹੋਈ ਸੀ ਦੂਜਾ ਕਿਸਾਨਾਂ ਨੂੰ ਵੀ ਇਸ ਦਾ ਹੱਲ ਕੱਢਣ ਲਈ ਖਰਚ ਕਰਨਾ ਅੌਖਾ ਹੋ ਗਿਆ ਸੀ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਜ਼ੁਰਮਾਨਾ ਦੇਣ ਦੀ ਮਾਰ ਸੀ ਕਾਨੂੰਨ ਦੇ ਡੰਡੇ ਦੀ ਮਾਰ ਦਾ ਖਤਰਾ ਬਣਿਆ ਰਹਿੰਦਾ ਸੀ। ਹਰਪੁਰਾ ਅਤੇ ਬਡਹੇੜੀ ਨੇ ਕਿਹਾ ਕਿ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਤਾਂ ਹੈ ਦੂਜਾ ਵਾਤਾਵਰਨ ਬਚਾਉਣ ਲਈ ਵੀ ਸਹਾਈ ਹੋਵੇਗਾ ਹੁਣ ਸਰਕਾਰ ਇਹ ਕਾਨੂੰਨ ਬਿਨਾਂ ਦੇਰੀ ਲਾਗੂ ਕਰਨ ਦਾ ਉਪਰਾਲਾ ਕਰੇ ਤਾਂ ਜੋ ਇਸ ਫੈਸਲੇ ਦਾ ਲਾਭ ਜਲਦੀ ਮਿਲ ਸਕੇ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…