Share on Facebook Share on Twitter Share on Google+ Share on Pinterest Share on Linkedin ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਸੜਕਾਂ ’ਤੇ ਉੱਤਰੇ ਦਲਿਤ ਵਰਗ ਦੇ ਲੋਕ, ਕਈ ਥਾਵਾਂ ’ਤੇ ਚੱਕਾ ਜਾਮ ਮੁਹਾਲੀ ਵਿੱਚ ਭਾਰਤ ਬੰਦ ਨੂੰ ਰਲਵਾਂ ਮਿਲਵਾ ਹੁੰਗਾਰਾ, 50 ਫੀਸਦੀ ਤੋਂ ਵੱਧ ਬਾਜ਼ਾਰ ਖੁੱਲ੍ਹੇ ਪਰ ਸੜਕਾਂ ਤੇ ਮਾਰਕੀਟਾਂ ਵਿੱਚ ਸਨਾਟਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ: ਸੁਪਰੀਮ ਕੋਰਟ ਵੱਲੋਂ ਐਸਸੀ/ਐਸਟੀ ਐਕਟ ਸਬੰਧੀ ਦਰਜ ਹੋਣ ਵਾਲੇ ਮਾਮਲਿਆਂ ਬਾਰੇ ਆਏ ਤਾਜ਼ਾ ਫੈਸਲੇ ਦੇ ਵਿਰੋਧ ਵਿੱਚ ਦਲਿਤ ਵਰਗ ਦੇ ਲੋਕ ਸੜਕਾਂ ’ਤੇ ਉੱਤਰ ਆਏ। ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਮਾਰਚ, ਚੱਕਾ ਜਾਮ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਗਏ। ਉਂਜ ਮੁਹਾਲੀ ਵਿੱਚ ਭਾਰਤ ਬੰਦ ਨੂੰ ਰਲਵਾ ਮਿਲਵਾ ਹੁੰਗਾਰਾ ਮਿਲਿਆ। ਹਾਲਾਂਕਿ 50 ਫੀਸਦੀ ਤੋਂ ਵੱਧ ਬਾਜ਼ਾਰ ਆਮ ਦਿਲਾਂ ਵਾਂਗ ਖੁੱਲ੍ਹੇ ਸਨ ਪ੍ਰੰਤੂ ਸ਼ਹਿਰ ਦੀਆਂ ਸੜਕਾਂ ਅਤੇ ਮਾਰਕੀਟਾਂ ਵਿੱਚ ਅਜੀਬ ਕਿਸਮ ਦਾ ਸਨਾਟਾ ਛਾਇਆ ਹੋਇਆ ਸੀ। ਪੁਲੀਸ ਵੱਲੋਂ ਮੁਸਤੈਦੀ ਨਾਲ ਗਸ਼ਤ ਕੀਤੀ ਗਈ ਅਤੇ ਏਸੀ ਬੱਸ ਅੱਡਾ, ਪੁਰਾਣਾ ਅੰਤਰਰਾਜ਼ੀ ਬੱਸ ਅੱਡਾ, ਮੁਹਾਲੀ ਰੇਲਵੇ ਸਟੇਸ਼ਨ ਅਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸਪੈਸ਼ਲ ਪੁਲੀਸ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ। ਨੌਜਵਾਨ ਰਵੀਦਾਸ ਸਭਾ ਮੁਹਾਲੀ ਵੱਲੋਂ ਪਹਿਲਾਂ ਫੇਜ਼-7 ਟਰੈਫ਼ਿਕ ਲਾਈਟ ਚੌਕ ’ਤੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ। ਇਸ ਮਗਰੋਂ ਇਾਂਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਟੀ ਪੁਆਇੰਟ ’ਤੇ ਚੱਕਾ ਜਾਮ ਕੀਤਾ ਗਿਆ ਅਤੇ ਬਾਅਦ ਵਿੱਚ ਡੀਸੀ ਨੂੰ ਮੰਗ ਪੱਤਰ ਸੌਂਪਿਆ। ਇੰਝ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਵੱਖਰੇ ਤੌਰ ’ਤੇ ਰੋਸ ਪ੍ਰਗਟਾਇਆ ਗਿਆ। ਉਧਰ, ਦਲਿਤ ਵਰਗ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਡੀਸੀ ਦਫ਼ਤਰ ਨੇੜੇ ਸੋਹਾਣਾ ਲਾਂਡਰਾਂ ਮੁੱਖ ਸੜਕ ’ਤੇ ਚੱਕਾ ਜਾਮ ਕਰਕੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਮਾਰਚ ਕੀਤਾ ਅਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਭਲਾਈ ਮੰਚ ਮੁਹਾਲੀ ਵੱਲੋਂ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਸਮਾਜ ਦੇ ਲਿਤਾੜੇ ਹੋਏ ਸਮੁੱਚੇ ਦਲਿਤ ਅਤੇ ਪਛੜੇ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੰਵਿਧਾਨ ਵਿੱਚ ਕੁਝ ਨਿਯਮ ਬਣਾਏ ਸਨ ਪ੍ਰੰਤੂ ਹੁਣ ਕੇਂਦਰ ਦੀ ਭਾਜਪਾ ਸਰਕਾਰ ਡਾ. ਅੰਬੇਦਕਰ ਵੱਲੋਂ ਸੰਵਿਧਾਨ ਵਿੱਚ ਦਲਿਤ ਵਰਗ ਨੂੰ ਮਿਲੇ ਹੱਕਾਂ ਨੂੰ ਖ਼ਤਮ ਕਰਨ ’ਤੇ ਤੁਲ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੇਸ ਦੀ ਸਹੀ ਢੰਗ ਨਾਲ ਪੈਰਵੀ ਨਹੀਂ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ