ਜ਼ਰੂਰ ਦੇਖੋ: ਮਿਉਂਸਪਲ ਚੋਣਾਂ ਤੇ ਕਿਸਾਨ ਅੰਦੋਲਨ ਬਾਰੇ ਵਿਜੈ ਸਾਂਪਲਾ ਨੇ ਕਿ ਕਿਹਾ

ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਈ ਫੈਸਲਾ ਲਵੇਗੀ: ਸਾਂਪਲਾ

ਪ੍ਰਧਾਨ ਮੰਤਰੀ ਹੱਥ ਜੋੜ ਤੇ ਸਿਰ ਝੁਕਾ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ

ਸਾਬਕਾ ਮੰਤਰੀ ਵਿਜੈ ਸਾਂਪਲਾ ਵੱਲੋਂ ਭਾਜਪਾ ਉਮੀਦਵਾਰ ਸੈਹਬੀ ਅਨੰਦ ਦੇ ਹੱਕ ਵਿੱਚ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਸਾਬਕਾ ਕੇਂਦਰੀ ਮੰਤਰੀ ਅਤੇ ਐਸਪੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਐਤਵਾਰ ਨੂੰ ਇੱਥੋਂ ਦੇ ਵਾਰਡ ਨੰਬਰ-12 ਤੋਂ ਭਾਜਪਾ ਉਮੀਦਵਾਰ ਸੈਹਬੀ ਆਨੰਦ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਪੰਜਾਬ ਵਿੱਚ ਭਾਜਪਾ ਵਰਕਰਾਂ ਨਾਲ ਧੱਕਾ ਕਰ ਰਹੀ ਹੈ। ਭਾਜਪਾ ਵਰਕਰਾਂ ਦੇ ਜਾਣਬੁੱਝ ਕੇ ਨਾਮਜ਼ਦਗੀ ਪੱਤਰ ਰੱਦ ਸਮੇਤ ਚੋਣ ਦਫ਼ਤਰਾਂ ਦੇ ਉਦਘਾਟਨ ਸਮਾਰੋਹ ਮੌਕੇ ਸ਼ਰ੍ਹੇਆਮ ਗੁੰਡਾ ਗਰਦੀ ਕੀਤੀ ਜਾ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੇ ਅੱਖਾਂ ਬੰਦ ਕਰ ਲਈਆਂ ਹਨ।
ਸ੍ਰੀ ਸਾਂਪਲਾ ਨੇ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਭਾਜਪਾ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਹੱਥਾਂ ਵਿੱਚ ਦੇਸ਼ ਸੁਰੱਖਿਅਤ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਕਿ ਪੰਜਾਬ ਵਿੱਚ ਭਾਜਪਾ ਵਰਕਰਾਂ ਦੇ ਘਰ ਵਿੱਚ ਕੰਮ ਕਰਦੇ ਘਰੇਲੂ ਨੌਕਰਾਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ ਅਤੇ ਭਾਜਪਾ ਦੇ ਘਰਾਂ ਵਿੱਚ ਦੁੱਧ ਤੇ ਗੈਸ ਸਪਲਾਈ ਬੰਦ ਕਰਵਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਦੀ ਆੜ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਪ ਦੀ ਲੀਡਰਸ਼ਿਪ ਸਿਆਸੀ ਰੋਟੀਆਂ ਸੇਕ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਖੇਤੀ ਕਾਨੂੰਨਾਂ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਲਗਾ ਬੈਠੇ ਹਨ ਪ੍ਰੰਤੂ ਹੁਕਮਰਾਨ ਕਾਂਗਰਸ ਪਾਰਟੀ ਸਮੇਤ ਅਕਾਲੀ ਦਲ ਅਤੇ ‘ਆਪ’ ਆਗੂਆਂ ਦੇ ਮਨਾਂ ਵਿੱਚ ਅੱਜ ਵੀ ਭਾਜਪਾ ਦਾ ਖ਼ੌਫ਼ ਬਰਕਰਾਰ ਹੈ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਲੋਕਤੰਤਰ ਨੂੰ ਪੂਰੀ ਤਰ੍ਹਾਂ ਪਾਸੇ ਰੱਖ ਕੇ ਸੂਬੇ ਵਿੱਚ ਗੁੰਡਾਗਰਦੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਰਕਾਰ ਦੇ ਇਸ਼ਾਰੇ ’ਤੇ ਭਾਜਪਾ ਵਰਕਰਾਂ ਨਾਲ ਧੱਕਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਵਿਅਕਤੀ ਨੂੰ ਆਪਣੀ ਗੱਲ ਕਹਿਣ ਅਤੇ ਧਰਨੇ ਮੁਜ਼ਾਹਰੇ ਕਰਨ ਦਾ ਸੰਵਿਧਾਨ ਹੱਕ ਹੈ ਪ੍ਰੰਤੂ ਕਿਸਾਨੀ ਸੰਘਰਸ਼ ਵਿੱਚ ਮੁੱਦੇ ਦੀ ਗੱਲ ਘੱਟ ਅਤੇ ਰਾਜਨੀਤੀ ਜ਼ਿਆਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹੱਥ ਜੋੜ ਅਤੇ ਸਿਰ ਝੁਕਾ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਨ ਪ੍ਰੰਤੂ ਰਾਜਨੀਤਕ ਪਾਰਟੀਆਂ ਦੇ ਆਗੂ ਗੱਲਬਾਤ ਨੂੰ ਸਿਰੇ ਚੜ੍ਹਨ ਨਹੀਂ ਦੇ ਰਹੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਕੋਈ ਫੈਸਲਾ ਜਾਵੇਗਾ। ਉਨ੍ਹਾਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਖਾਸ ਕਰਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਰੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਬਿੱਟੂ ਸਮਾਜਿਕ ਜ਼ਾਬਤੇ ਦੀ ਮਰਿਆਦਾ ਦੀ ਉਲੰਘਣਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਿੱਚ ਲੱਗੇ ਹੋਏ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…