ਸੁਰਿੰਦਰ ਕੌਰ ਸ਼ੇਰਗਿੱਲ ਵੱਲੋਂ ਖਾਲਸਾ ਸਕੂਲ ਦੇ ਸਾਹਮਣੇ ਡੋਮਾਨਿਕ ਪੀਜ਼ਾ ਦਾ ਉਦਘਾਟਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਪਰੈਲ:
ਸਥਾਨਕ ਸ਼ਹਿਰ ਦੇ ਚੰਡੀਗੜ੍ਹ ਰੋਡ ਤੇ ਖਾਲਸਾ ਸਕੂਲ ਦੇ ਸਾਹਮਣੇ ਨਵਾਂ ਡੋਮਾਨਿਕ ਪੀਜ਼ਾ ਹੱਟ ਖੋਲ੍ਹਿਆ ਗਿਆ ਹੈ। ਜਿਸ ਦਾ ਉਦਘਾਟਨ ਇਸਤਰੀ ਅਕਾਲੀ ਦਲ ਕੁਰਾਲੀ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਅਤੇ ਅੰਮ੍ਰਿਤ ਕੌਰ ਪਡਿਆਲਾ ਨੇ ਸਾਂਝੇ ਰੂਪ ਵਿੱਚ ਰੀਬਨ ਕੱਟ ਕੇ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਿੰਦਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਉਣ ਮਗਰੋਂ ਅਕਾਲੀਆਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਅਤਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਕੁਝ ਹਲਕਿਆਂ ਵਿਚ ਤਾਂ ਅਕਾਲੀ ਪੱਖੀ ਕੌਂਸਲਰਾਂ ਆਏ ਪੰਚਾਇਤਾਂ ਤੇ ਝੂਠੇ ਮੁਕੱਦਮੇ ਤੱਕ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਆਉਣ ਤੇ ਇਨ੍ਹਾਂ ਧੱਕਾ ਕਰਨ ਵਾਲਿਆਂ ਨੂੰ ਮੂੰਹ ਤੋੜਵਾਂ ਜੁਆਬ ਦਿੱਤਾ ਜਾਵੇਗਾ। ਇਸ ਮੌਕੇ ਡੋਮਾਨਿਕ ਪੀਜ਼ਾ ਹੱਟ ਦੇ ਪ੍ਰਬੰਧਕਾਂ ਰਜਿੰਦਰ ਕੁਮਾਰ, ਰਿੰਕੂ ਰਾਜਪੂਤ ਤੇ ਪ੍ਰਵੀਨ ਕੁਮਾਰੀ ਨੇ ਸੁਰਿੰਦਰ ਕੌਰ ਸ਼ੇਰਗਿੱਲ ਦਾ ਧੰਨਵਾਦ ਕੀਤਾ। ਇਸ ਮੌਕੇ ਰਣਜੀਤ ਸਿੰਘ, ਰਤਨਜੀਤ, ਸੀਮਾ, ਕਰਮਜੀਤ ਸਿੰਘ, ਸੁਖਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …