Share on Facebook Share on Twitter Share on Google+ Share on Pinterest Share on Linkedin ਸੁਰਜੀਤ ਹਾਕੀ ਅਕੈਡਮੀ ਨੇ ਐਸਜੀਪੀਸੀ ਦੀ ਟੀਮ ਨੂੰ 2-1 ਨਾਲ ਹਰਾਇਆ ਕੇਸਾਧਾਰੀ ਗੋਲਡ ਹਾਕੀ ਕੱਪ ਵਰਗੇ ਟੂਰਨਾਮੈਂਟ ਕਰਵਾਉਣਾ ਪ੍ਰਬੰਧਕਾਂ ਦਾ ਸ਼ਲਾਘਾਯੋਗ ਉਪਰਾਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ: ਇੰਟਰ ਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕੇਸਾਧਾਰੀ ਗੋਲਡ ਹਾਕੀ ਕੱਪ ਵਰਗੇ ਟੂਰਨਾਮੈਂਟ ਕਰਵਾ ਕੇ ਅੱਜ ਦੇ ਸਮੇਂ ਵਿੱਚ ਸਿੱਖ ਨੌਜਵਾਨਾਂ ਨੂੰ ਖੇਡਾਂ ਅਤੇ ਸਿੱਖੀ ਵੱਲਜੋੜਨਾਂ ਇੱਕ ਬਹੁਤ ਵਧੀਆ ਉਪਰਾਲਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅੱਜ ਇੱਥੋਂ ਦੇ ਸੈਕਟਰ-63 ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਰਨਲ ਸੇਵਾ ਸਿੰਘ ਸੇਖਵਾਂ, ਵਿਧਾਇਕ ਪ੍ਰਗਟ ਸਿੰਘ ਅਤੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਉਂਦਿਆਂ ਆਖੇ। ਇਨ੍ਹਾਂ ਆਗੂਆ ਨੇ ਕਿਹਾ ਕਿ ਇਹੋ ਜਿਹੇ ਟੂਰਨਾਮੈਂਟਾ ਨਾਲ ਜਿਥੇ ਸਿੱਖ ਨੌਜਵਾਨਾਂ ਖੇਡਾਂ ਵੱਲ ਉਤਸ਼ਾਹਿਤ ਹੋਣਗੇ ਉਥੇ ਹੀ ਨਸ਼ਿਆਂ ਵਰਗੀਆਂ ਅਲਾਹਮਤਾ ਤੋਂ ਬਚੇ ਰਹਿਣਗੇ। ਇਹਨਾਂ ਆਗੂਆਂ ਨੇ ਕਿਹਾ ਕਿ ਉਹ ਇਹੋ ਜਿਹੇ ਖੇਡ ਮੁਕਾਬਲਿਆਂ ਲਈ ਹਰ ਸੰਭਵ ਮਦਦ ਕਰਦੇ ਰਹਿਣਗੇ। ਇਸ ਮੌਕੇ ਟੂਰਨਾਮੈਂਟ ਦੇ ਪ੍ਰਬੰਧਕ ਕਰਨੈਲ ਸਿੰਘ ਪੀਰਮੁਹੰਮਦ ਅਤੇ ਜਸਬੀਰ ਸਿੰਘ ਨੇ ਇਨ੍ਹਾਂ ਆਗੂਆਂ ਦਾ ਟੂਰਨਾਮੈਂਟ ਵਿੱਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਦੇ ਮੈਚਾਂ ਵਿੱਚ ਸੁਰਜੀਤ ਹਾਕੀ ਅਕੈਡਮੀ ਨੇ ਐਸਜੀਪੀਸੀ ਦੀ ਟੀਮ ਨੂੰ 2-1 ਨਾਲ ਹਰਾਇਆ ਅਤੇ ਦੂਸਰੇ ਮੈਂਚ ਵਿੱਚ ਚੰਡੀਗੜ੍ਹ ਸਪੋਰਟਸ ਕਲੱਬ ਦੀ ਟੀਮ ਨੇ ਸ੍ਰੀ ਖਡੂਰ ਸਾਹਿਬ ਅਕੈਡਮੀ ਨੂੰ ਹਰਾਇਆ। ਇਸ ਮੌਕੇ ਜਸਵਿੰਦਰ ਸਿੰਘ, ਆਰਪੀ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ ਜੌਲੀ, ਜਗਜੀਤ ਸਿੰਘ ਬਾਜਵਾ, ਅਵਤਾਰ ਸਿੰਘ, ਪਰਮਜੀਤ ਸਿੰਘ ਪੰਮੀ, ਸਤੀਸ਼ ਭਾਗੀ, ਅਮਰੀਕ ਸਿੰਘ ਭਾਗੋਵਾਲੀਆ ਅਤੇ ਭੁਪਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕਰਮਜੀਤ ਸਿੰਘ ਬੱਗਾ, ਕੀਰਤੀ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਰਾਜ ਸਿੰਘ ਸੋਨੂੰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ