Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਮੁਲਾਂਕਣ ਕੇਂਦਰਾਂ ਤੇ ਖੇਤਰਾਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਤੇ ਹੁਸ਼ਿਆਰਪੁਰ ਦੇ ਖੇਤਰੀ ਦਫ਼ਤਰਾਂ ਅਤੇ ਮੁਲਾਂਕਣ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਚੇਅਰਮੈਨ ਵੱਲੋਂ ਕਿਤਾਬਾਂ ਦੀ ਚੱਲ ਰਹੀ ਸਪਲਾਈ ਸਬੰਧੀ ਇੰਤਜ਼ਾਮਾਂ ਅਤੇ ਮੁਲਾਂਕਣ ਕੇਂਦਰਾਂ ਵਿੱਚ ਉਤਰ-ਪੱਤਰੀਆਂ ਦੀ ਮਾਰਕਿੰਗ ਦੇ ਹੋ ਰਹੇ ਕੰਮ ਦਾ ਜਾਇਜ਼ਾ ਲਿਆ।
ਸ੍ਰੀ ਕਲੋਹੀਆਂ ਨੇ ਪਹਿਲਾਂ ਅੱਜ ਮੁਹਾਲੀ ਦੇ ਖੇਤਰੀ ਦਫ਼ਤਰ ਵਿੱਚ ਕਿਤਾਬਾਂ ਦੀ ਸਪਲਾਈ ਦਾ ਜਾਇਜ਼ਾ ਲਿਆ। ਇੱਥੋਂ ਦੇ ਜ਼ਿਲ੍ਹਾ ਮੁਹਾਲੀ ਦੇ 8 ਬਲਾਕਾਂ ਵਿੱਚ ਕੁੱਲ 433423 ਕਿਤਾਬਾਂ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ। ਇਸ ਉਪਰੰਤ ਚੇਅਰਮੈਨ ਵੱਲੋਂ ਹੁਸ਼ਿਆਪੁਰ ਦੇ ਖੇਤਰੀ ਦਫ਼ਤਰ ਵਿੱਚ ਕਿਤਾਬਾਂ ਦੀ ਚੱਲ ਰਹੀ ਸਪਲਾਈ ਦਾ ਜਾਇਜ਼ਾ ਲਿਆ। ਜਿੱਥੇ ਵੇਰਵਿਆ ਅਨੁਸਾਰ 19 ਬਲਾਕਾਂ ਵਿੱਚ 912488 ਕਿਤਾਬਾਂ ਸਪਲਾਈ ਕੀਤੀਆਂ ਜਾਣੀਆਂ ਹਨ। ਜਿਸ ’ਚੋਂ ਪ੍ਰਾਇਮਰੀ ਜਮਾਤਾਂ ਤੱਕ ਦੇ ਸਾਰੇ ਟਾਈਟਲਾਂ ਦੀ ਸਪਲਾਈ ਪੂਰੀ ਹੋ ਚੁੱਕੀ ਹੈ ਅਤੇ ਛੇਵੀਂ ਤੋਂ ਅੱਠਵੀਂ ਤੱਕ ਦੀਆਂ ਕਿਤਾਬਾਂ 9 ਬਲਾਕਾਂ ਵਿੱਚ ਸਪਲਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਬਲਾਕਾਂ ਦੀ ਸਪਲਾਈ ਅਗਲੇ ਤਿੰਨ ਦਿਨਾਂ ਦੇ ਅੰਦਰ ਅੰਦਰ ਪੂਰੀ ਕਰ ਦਿੱਤੀ ਜਾਵੇਗੀ।
ਸ੍ਰੀ ਕਲੋਹੀਆਂ ਵੱਲੋਂ ਜ਼ਿਲ੍ਹਾ ਮੁਹਾਲੀ ਅਤੇ ਹੁਸ਼ਿਆਰਪੁਰ ਦੇ ਮੁਲਾਂਕਣ ਕੇਦਰਾਂ ਦਾ ਵੀ ਦੌਰਾ ਕੀਤਾ। ਜਿੱਥੇ ਉਨ੍ਹਾਂ ਵੱਲੋਂ ਉੱਤਰ ਪੱਤਰੀਆਂ ਦੇ ਮਾਰਕਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਮੁਲਾਂਕਣ ਕੇਂਦਰਾਂ ਵਿੱਚ ਤਾਇਨਾਤ ਸਟਾਫ਼ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਮਲੇ ਨੂੰ ਆਦੇਸ਼ ਜਾਰੀ ਕੀਤੇ ਗਏ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…