ਰਿਟਰਨਿੰਗ ਅਫ਼ਸਰ ਖਰੜ ਦੀ ਅਗਵਾਈ ਹੇਠ ਸ਼ਰਾਬ ਦੇ ਠੇਕਿਆਂ ’ਤੇ ਅਚਨਚੇਤ ਛਾਪੇਮਾਰੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਜਨਵਰੀ:
ਪੰਜਾਬ ਵਿੱਚ 4 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਸ਼ਰਾਬ ਵੰਡਣ ਦੇ ਖਦਸ਼ੇ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਦੇ ਚਲਦਿਆਂ ਖਰੜ ਦੀ ਰਿਟਰਨਿੰਗ ਅਫ਼ਸਰ-ਕਮ-ਐਸਡੀਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਗਠਿਤ ਕੀਤੀਆਂ ਗਈਆਂ ਵਿਸ਼ੇਸ਼ ਟੀਮਾਂ ਵੱਲੋਂ ਅੱਜ ਸ਼ਾਮ ਖਰੜ ਖੇਤਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਠੇਕਿਆਂ ਵਿੱਚ ਸ਼ਰਾਬ ਦਾ ਸਟਾਕ, ਸਟਾਕ ਰਜਿਸਟਰੀ, ਵਿਕਰੀ ਸਬੰਧੀ ਰਿਕਾਰਡ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਅਮਨਿੰਦਰ ਕੌਰ ਬਰਾੜ ਨੇ ਪੱਤਕਰਾਰਾਂ ਨੂੰ ਦੱਸਿਆ ਕਿ ਖਰੜ ਹਲਕੇ ਵਿੱਚ ਛਾਪੇਮਾਰੀ ਲਈ ਗਠਿਤ ਕੀਤੀਆਂ ਗਈਆਂ 12 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਨਾਲ ਸਬੰਧਤ ਥਾÎਣਿਆ ਦੇ ਐਸਐਚਓ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਅੱਜ ਦੇਰ ਸ਼ਾਮ ਆਪੋ ਆਪਣੇ ਏਰੀਆ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਚਨਚੇਤ ਛਾਪੇਮਾਰੀ ਦੌਰਾਨ ਇਹ ਵੀ ਦੇਖਣਾ ਸੀ ਕਿ ਚੋਣ ਲੜਨ ਵਾਲੇ ਕਿਸੇ ਉਮੀਦਵਾਰ/ਉਨ੍ਹਾਂ ਦੇ ਸਮਰਥਕਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਕੋਈ ਪਰਚੀ ਸ਼ਰਾਬ ਖਰੀਦ ਕਰਨ ਲਈ ਦਿੱਤੀ ਹੈ ਜਾ ਨਹੀਂ। ਉਨ੍ਹਾਂ ਸ਼ਰਾਬ ਦੇ ਠੇਕਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਉਮੀਦਵਾਰ ਦੀ ਪਰਚੀ ’ਤੇ ਸਿੱਧੇ ਤੌਰ ’ਤੇ ਸ਼ਰਾਬ ਦੀ ਵਿਕਰੀ ਨਾ ਕਰਨ ਅਤੇ ਜੋ ਵੀ ਰੋਜ਼ਾਨਾ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ। ਉਸ ਦਾ ਸਟਾਕ ਰਜਿਸਟਰ ਪੂਰਾ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਤੇ ਕੋਈ ਕੁਤਾਹੀ ਪਾਈ ਜਾਂਦੀ ਹੈ ਤਾਂ ਸਬੰਧਤ ਠੇਕੇਦਾਰ ਦੇ ਖ਼ਿਲਾਫ਼ ਕਾਰਵਾਈ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਤੇ ਮੁੱਖ ਚੋਣ ਕਮਿਸ਼ਨ ਨੂੰ ਸਿਫਾਰਸ਼ ਕੀਤੀ ਜਾਵੇਗੀ। ਚੈਕਿੰਗ ਦੌਰਾਨ ਖਰੜ ਸ਼ਹਿਰ ਵਿੱਚ ਚੈਕਿੰਗ ਟੀਮ ਦੇ ਇੰਚਾਰਜ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਰੀਡਰ ਰਣਵਿੰਦਰ ਸਿੰਘ, ਮਨੋਜ਼ ਕੁਮਾਰ, ਥਾਣਾ ਸਿਟੀ ਖਰੜ ਦੇ ਏ.ਐਸ.ਆਈ.ਪ੍ਰਕਾਸ਼ ਚੰਦ ਸਮੇਤ ਪੁਲਿਸ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …