ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਫ਼ਸਲਾਂ ਦਾ ਸਰਵੇਖਣ

ਨਬਜ਼-ਏ-ਪੰਜਾਬ, ਮੁਹਾਲੀ, 7 ਅਗਸਤ:
ਹੜ੍ਹਾਂ ਦੀ ਤਬਾਹੀ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਮੁਹਾਲੀ ਜ਼ਿਲ੍ਹੇ ਵਿੱਚ ਫ਼ਸਲਾਂ ਦੀ ਵੱਡੇ ਪੱਧਰ ’ਤੇ ਜਾਂਚ ਕਰਨ ਦਾ ਕੰਮ ਆਰੰਭ ਦਿੱਤਾ ਹੈ। ਜਿਸ ਦੇ ਤਹਿਤ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗੀ ਦੇ ਡਾ. ਸੰਦੀਪ ਕੁਮਾਰ ਰਿਣਵਾ, ਏਡੀਓ ਡਾ. ਸ਼ੁਭਕਰਨ ਸਿੰਘ, ਡਾ. ਅਜੈ ਸ਼ਰਮਾ ਨੇ ਅੱਜ ਮੁਹਾਲੀ ਨੇੜਲੇ ਪਿੰਡ ਸਨੇਟਾ ਸਮੇਤ ਦੇਵੀਨਗਰ, ਤਸੌਲੀ, ਪੱਤੜਾਂ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਕੇ ਝੋਨਾ, ਬਾਸਮਤੀ ਅਤੇ ਮੱਕੀ ਦੀ ਫ਼ਸਲ ਦਾ ਸਰਵੇਖਣ ਕੀਤਾ। ਸਰਵੇਖਣ ਟੀਮ ਨੂੰ ਨਵੀਂ ਬੀਜੀ ਮੱਕੀ ਦੀ ਫ਼ਸਲ ਦੇ ਕੁੱਝ ਖੇਤਾਂ ਵਿੱਚ ਫਾਲ ਅਰਮੀਵੂਰਮ ਦਾ ਹਮਲਾ ਦੇਖਣ ਨੂੰ ਮਿਲਿਆ। ਜਿਸ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਿਰਫ਼ ਯੂਨੀਵਰਸਿਟੀ ਦੀਆਂ ਸਿਫ਼ਾਰਸ਼-ਸ਼ੁਦਾ ਜ਼ਹਿਰਾਂ ਜਿਵੇਂ ਕਿ ਕੋਰਾਜਨ 18.5 ਜਾਂ ਮਿਜ਼ਾਈਲ ਜਾਂ ਡੈਲੀਗੇਟ ਸਿਫ਼ਾਰਸ਼-ਸ਼ੁਦਾ ਮਾਤਰਾ ਵਿੱਚ ਮੱਕੀ ਦੀ ਗੋਭ ਵੱਲ ਨੂੰ ਕਰਕੇ ਹੱਥ ਵਾਲੀ ਡਰੰਮੀ ਪੰਪ ਨਾਲ ਛਿੜਕਾਅ ਕਰਨ ਲਈ ਕਿਹਾ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਵਿੱਚ ਪੱਤਾ ਲਪੇਟ ਸੁੰਡੀ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਪਾਇਆ ਗਿਆ ਜਦੋਂਕਿ ਗੋਭ ਦੀ ਸੁੰਡੀ ਦਾ ਹਮਲਾ ਨਾ-ਮਾਤਰ ਸੀ। ਇੰਜ ਹੀ ਬਾਸਮਤੀ ਦੀ ਫ਼ਸਲ ਵਿੱਚ ਗੋਭ ਦੀ ਸੁੰਡੀ ਦਾ ਹਮਲਾ ਸਿਰਫ਼ ਖੇਤ ਦੀਆ ਵੱਟਾਂ ਦੇ ਨਾਲ ਅਤੇ ਬਹੁਤ ਘੱਟ ਪਾਇਆ ਗਿਆ ਹੈ। ਇਸ ਸਬੰਧੀ ਅਧਿਕਾਰੀਆਂ ਨੇ ਇਨ੍ਹਾਂ ਫ਼ਸਲਾਂ ਉੱਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਪਰੇ ਨਾ ਕਰਨ ਦੀ ਸਲਾਹ ਦਿੱਤੀ। ਕਿਸਾਨ ਸੁਖਵਿੰਦਰ ਸਿੰਘ, ਰਣਜੀਤ ਸਿੰਘ, ਦੌਲਤ ਰਾਮ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…