Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਲੜਕੀ ਨੂੰ ਨਸ਼ਿਆਂ ਵਿੱਚ ਧੱਕਣ ਵਾਲਾ ਡੀਐਸਪੀ ਮੁਅੱਤਲ ਸੀਨੀਅਰ ਮਹਿਲਾ ਆਈਪੀਐਸ ਅਧਿਕਾਰੀ ਨੂੰ ਦੋਸ਼ਾਂ ਦੀ ਜਾਂਚ ਬਾਰੇ ਰਿਪੋਰਟ ਇੱਕ ਹਫ਼ਤੇ ਵਿੱਚ ਪੇਸ਼ ਕਰਨ ਦੇ ਹੁਕਮ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲੀਸ ਨੇ ਲੁਧਿਆਣਾ ਦੀ ਇੱਕ ਲੜਕੀ ਨੂੰ ਨਸ਼ਿਆਂ ਵਿੱਚ ਧੱਕਣ ਦੇ ਵਿਵਾਦ ਦੇ ਕੇਂਦਰ ਵਿੱਚ ਘਿਰੇ ਹੋਏ ਪੰਜਾਬ ਪੁਲੀਸ ਦੇ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਪੁਲੀਸ ਦੇ ਇੱਕ ਬੁਲਾਰੇ ਅਨੁਸਾਰ ਦੋਸ਼ਾਂ ਦੀ ਜਾਂਚ ਲਈ ਇੱਕ ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਦੋਸ਼ਾਂ ਉੱਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਇਸ ਮਾਮਲੇ ਦੀ ਢੁਕਵੀਂ ਜਾਂਚ ਯਕੀਨੀ ਬਣਾਉਣ ਅਤੇ ਦੋਸ਼ ਸਾਬਿਤ ਹੋਣ ਉੱਤੇ ਡੀ.ਐਸ.ਪੀ. ਵਿਰੁੱਧ ਤਿੱਖੀ ਕਾਰਵਾਈ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। ਸਰਕਾਰੀ ਬੁਲਾਰੇ ਅਨੁਸਾਰ ਅਨੀਤਾ ਪੁੰਜ, ਆਈ.ਪੀ.ਐਸ, ਡਾਇਰੈਕਟਰ ਪੀ.ਪੀ.ਏ. ਫਿਲੌਰ ਨੂੰ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ਲਈ ਕਿਹਾ ਹੈ ਅਤੇ ਇਸ ਸਬੰਧੀ ਰਿਪੋਰਟ ਇੱਕ ਹਫ਼ਤੇ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਦੀ ਇਸ ਲੜਕੀ ਨੇ ਡੀ.ਐਸ.ਪੀ. ਫਿਰੋਜ਼ਪੁਰ ਦਲਜੀਤ ਸਿੰਘ ਵਿਰੁੱਧ ਏ.ਡੀ.ਸੀ.ਪੀ. 3 ਲੁਧਿਆਣਾ ਕੋਲ ਦੋਸ਼ ਲਾਏ ਹਨ। ਦਲਜੀਤ ਸਿੰਘ ਦੀ ਮੁਅੱਤਲੀ ਤੋਂ ਇਲਾਵਾ ਲੁਧਿਆਣਾ ਦੇ ਸੀ.ਪੀ. ਨੇ ਸਿਫ਼ਾਰਿਸ਼ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸੀਨੀਅਰ ਮਹਿਲਾ ਆਈ.ਪੀ.ਐਸ. ਅਧਿਕਾਰੀ ਕੋਲੋਂ ਕਰਵਾਈ ਜਾਵੇ। ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਡੀ.ਐਸ.ਪੀ. ਉੱਤੇ ਦੋਸ਼ ਸਿੱਧ ਹੋਣ ਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੇ ਮਾਮਲੇ ਉੱਤੇ ਰੱਤੀ ਭਰ ਵੀ ਢਿੱਲ ਨਾ ਸਹਿਣ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਨੂੰ ਬੜ੍ਹਾਵਾ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਕਾਨੂੰਨ ਦੇ ਹੇਠ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ