nabaz-e-punjab.com

ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ

ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਤਹਿਤ ਕਾਰਵਾਈ

ਸਹਿਕਾਰਤਾ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 15 ਨਵੰਬਰ-
ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਗੁਰਦਾਸਪੁਰ ਦੇ ਉਪ ਰਜਿਸਟਰਾਰ ਭੁਪਿੰਦਰ ਸਿੰਘ ਤੇ ਸਹਿਕਾਰੀ ਸਭਾਵਾਂ ਸ਼ਾਹਪੁਰ ਜਾਜਨ ਸਰਕਲ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਸ. ਰੰਧਾਵਾ ਨੇ ਦੱਸਿਆ ਕਿ ਦੀ ਅਠਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਹੀਰਾ ਸਿੰਘ ਵੱਲੋਂ ਉਕਤ ਦੋਵਾਂ ਅਧਿਕਾਰੀਆਂ ਖਿਲਾਫ ਰਿਸ਼ਵਤ ਮੰਗਣ ਦੇ ਲਾਏ ਦੋਸ਼ਾਂ ਸਬੰਧੀ ਦਿੱਤੇ ਹਲਫੀਆ ਬਿਆਨ ਉਤੇ ਕਾਰਵਾਈ ਕਰਦਿਆਂ ਉਪ ਰਜਿਸਟਰਾਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਉਸ ਦਾ ਹੈਡਕੁਆਟਰ ਮੁੱਖ ਦਫਤਰ ਨਿਸ਼ਚਿਤ ਕੀਤਾ ਗਿਆ ਹੈ ਜਦੋਂ ਕਿ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਉਸ ਦਾ ਹੈਡਕੁਆਟਰ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦਫਤਰ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਪਠਾਨਕੋਟ ਦੇ ਉਪ ਰਜਿਸਟਰਾਰ ਨੂੰ ਆਪਣੀ ਮੌਜੂਦਾ ਡਿਊਟੀ ਦੇ ਨਾਲ ਗੁਰਦਾਸਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿਭਾਗ ਵਿੱਚ ਕੋਈ ਵੀ ਅਣਗਹਿਲੀ, ਕੋਤਾਹੀ ਤੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…