nabaz-e-punjab.com

ਸਵੱਛ ਭਾਰਤ ਮੁਹਿੰਮ: ਰੈਜ਼ੀਡੈਂਟਸ ਵੈੱਲਫੇਅਰ ਫੋਰਮ ਵੱਲੋਂ ਸੈਕਟਰ-69 ਵਿੱਚ ਸਫ਼ਾਈ ਅਭਿਆਨ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਸਵੱਛ ਭਾਰਤ ਮੁਹਿੰਮ ਦੇ ਤਹਿਤ ਰੈਜ਼ੀਡੈਂਟਸ ਵੈਲਫੇਅਰ ਫੋਰਮ ਸੈਕਟਰ-69 ਵੱਲੋਂ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਨੂੰ ਸਾਫ਼ ਸੁਥਰਾ ਬਣਾਉਣ ਲਈ ਰਿਹਾਇਸ਼ੀ ਖੇਤਰ ਸਮੇਤ ਸੈਕਟਰ ਵਿੱਚ ਮਾਰਕੀਟਾਂ ਲਈ ਖਾਲੀ ਛੱਡੀਆਂ ਥਾਵਾਂ ਅਤੇ ਹੋਰਨਾਂ ਥਾਵਾਂ ’ਤੇ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਅ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਤੇ ਫੋਰਮ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਫ਼ਾਈ ਕਰਮਚਾਰੀਆਂ ਸਮੁੱਚੇ ਇਲਾਕੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਆਖਿਆ।
ਜਥੇਦਾਰ ਕੁੰਭੜਾ ਨੇ ਦੱਸਿਆ ਕਿ ਸੈਕਟਰ-69 ਵਿੱਚ ਖਾਲੀ ਪਈਆਂ ਥਾਵਾਂ ’ਤੇ ਉੱਗਿਆ ਵੱਡਾ ਵੱਡਾ ਘਾਹ ਫੂਸ ਤੇ ਝਾੜੀਆਂ ਕਾਰਨ ਜਿੱਥੇ ਇਹ ਨਸ਼ੇੜੀਆਂ ਦੇ ਅੱਡੇ ਬਣ ਚੁੱਕੇ ਸਨ, ਉੱਥੇ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਵਾਲੇ ਲੋਕਾਂ ਵੱਲੋਂ ਸਵੱਛ ਭਾਰਤ ਅਭਿਆਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ। ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਸੀ। ਉਨ੍ਹਾਂ ਕਿਹਾ ਕਿ ਭਾਵੇਂ ਗਮਾਡਾ ਜਾਂ ਨਗਰ ਨਿਗਮ ਵੱਲੋਂ ਖਾਲੀ ਥਾਵਾਂ ਦੀ ਸਫ਼ਾਈ ਨਹੀਂ ਕਰਵਾਈ ਗਈ ਹੈ ਪ੍ਰੰਤੂ ਰੈਜ਼ੀਡੈਂਟਸ ਵੈਲਫ਼ੇਅਰ ਫੋਰਮ ਨੇ ਪਹਿਲਕਦਮੀ ਕਰਦਿਆਂ ਆਪਣੇ ਪੱਧਰ ’ਤੇ ਜੇਸੀਬੀ ਮਸ਼ੀਨ ਲਗਾ ਕੇ ਸਫ਼ਾਈ ਕਾਰਜ ਸ਼ੁਰੂ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਅੱਜ ਸ਼ਿਵਾਲਿਕ ਹਸਪਤਾਲ ਦੇ ਸਾਹਮਣੇ ਵਾਲੇ ਪਾਰਕ ਦੇ ਨਾਲ ਪਈ ਖਾਲੀ ਥਾਂ ’ਤੇ ਸਫ਼ਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਰੇਸੀਅਨ ਹਸਪਤਾਲ ਦੇ ਸਾਹਮਣੇ ਵਾਲੇ ਪਾਰਕ ਦੇ ਨਾਲ ਵਾਲੀ ਖਾਲੀ ਥਾਂ, ਸੈਕਟਰ-69 ਦੇ ਮੁੱਖ ਪਾਰਕ ਦੇ ਨਾਲ ਵਾਲੀ ਖਾਲੀ ਥਾਂ ਅਤੇ ਹੋਰ ਕਈ ਥਾਵਾਂ ’ਤੇ ਸਫ਼ਾਈ ਕਰਵਾਈ ਜਾਵੇਗੀ ਅਤੇ ਇਨ੍ਹਾਂ ਥਾਵਾਂ ’ਤੇ ਲੱਗੇ ਹੋਏ ਮਿੱਟੀ ਦੇ ਵੱਡੇ ਢੇਰ ਵੀ ਪੱਧਰੇ ਕਰਵਾ ਕੇ ਚੌਗਿਰਦੇ ਨੂੰ ਸਾਫ਼ ਸੁਥਰਾ ਬਣਾਇਆ ਜਾਵੇਗਾ।
ਇਸ ਮੌਕੇ ਫੋਰਮ ਦੇ ਮੀਤ ਪ੍ਰਧਾਨ ਹਾਕਮ ਸਿੰਘ, ਅਕਾਲੀ ਕੌਂਸਲਰ ਬੀਬੀ ਰਜਿੰਦਰ ਕੌਰ ਕੁੰਭੜਾ, ਅਮਰਜੀਤ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਬਲਕਾਰ ਸਿੰਘ, ਪ੍ਰੀਤਮ ਸਿੰਘ, ਤਰਸੇਮ ਸਿੰਘ ਨੇ ਫੋਰਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੈਕਟਰ ਵਾਸੀਆਂ ਨੂੰ ਨਿਰਧਾਰਿਤ ਥਾਵਾਂ ਉੱਤੇ ਹੀ ਕੂੜਾ ਕਰਕਟ ਸੁੱਟਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …