nabaz-e-punjab.com

ਸਵੱਛ ਭਾਰਤ ਮੁਹਿੰਮ: ਖਰੜ ਪ੍ਰਸ਼ਾਸਨ ਨੇ ਕਰਵਾਏ ਸਕੂਲਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਅਗਸਤ:
ਖਰੜ ਦੇ ਉਪ ਮੰਡਲ ਮੈਜਿਸਟੇ੍ਰਟ (ਐਸਡੀਐਮ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਉਪ ਮੰਡਲ ਪ੍ਰਸ਼ਾਸਨ ਖਰੜ ਵੱਲੋਂ ਖਰੜ ਸਬ ਡਿਵੀਜ਼ਨ ਵਿੱਚ ਪੰਦਰਵਾੜੇ ਦੌਰਾਨ ਸਵੱਛ ਭਾਰਤ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਜਾਣਗੇ ਅਤੇ ਨਾਲ ਹੀ ਵਾਤਾਵਰਣ ਸਾਫ ਰੱਖਣ ਲਈ ਵੱਖ ਵੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰੀਕੇ ਨਾਲ ਰੁੱਖਾਂ ਦੀ ਕਟਾਈ ਹੋ ਰਹੀ ਹੈ। ਉਸ ਨਾਲ ਵਾਤਾਵਰਣ ਅਤੇ ਆਲਾ ਦੁਆਲਾ ਵੀ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਜਿਸ ਦਾ ਮਨੁੱਖੀ ਸਰੀਰ ਅਤੇ ਜੀਵ ਜੰਤੂਆਂ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ।
ਐਸ.ਡੀ.ਐਮ ਸ੍ਰੀਮਤੀ ਬਰਾੜ ਨੇ ਅੱਗੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਪੰਦਰਵਾੜੇ ਦੌਰਾਨ ਹਿਊਮਨ ਚੇਨ, ਪੌਦੇ ਲਗਾਉਣਾ, ਰੱਸਾਕੱਸੀ ਮੁਕਾਬਲੇ, ਸੀਨੀਅਰ ਸਿਟੀਜ਼ਨਾਂ ਦੀ ਦੌੜ, ਵਾਟਰ ਸਪਲਾਈ, ਸੈਨੀਟੇਸ਼ਨ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਸੈਮੀਨਾਰ ਕਰਵਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰ ਵਿੱਚ ਸਵੱਛ ਭਾਰਤ, ਅਵੈਰਨੈਸ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਬ ਡਵੀਜ਼ਨ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਦਰਵਾੜੇ ਦੌਰਾਨ ਸੈਮੀਨਾਰ, ਜਾਗਰੂਕਤਾ ਕੈਂਪ ਲਗਾ ਕੇ ਸ਼ਹਿਰੀ ਖੇਤਰ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…