ਸਵੱਛ ਭਾਰਤ ਮੁਹਿੰਮ: ਪੰਜਾਬ ਭਰ ’ਚੋਂ ਦੂਜੇ ਸਥਾਨ ’ਤੇ ਆਇਆ ਮੁਹਾਲੀ ਦਾ ਸਰਕਾਰੀ ਹਸਪਤਾਲ

ਸਾਫ਼-ਸਫ਼ਾਈ ਤੇ ਹੋਰ ਪੱਖਾਂ ਤੋਂ ਮੁਹਾਲੀ ਜ਼ਿਲ੍ਹੇ ਦੀਆਂ 9 ਸਰਕਾਰੀ ਸਿਹਤ ਸੰਸਥਾਵਾਂ ਨੇ ਮਾਰੀਆਂ ਮੱਲ੍ਹਾਂ

ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਵੱਲੋਂ ਸਿਹਤ ਅਧਿਕਾਰੀਆਂ ਤੇ ਮੈਡੀਕਲ ਸਟਾਫ਼ ਦੀ ਭਰਵੀਂ ਸ਼ਲਾਘਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
‘ਸਵੱਛ ਭਾਰਤ ਮੁਹਿੰਮ’ ਤਹਿਤ ਚਲਾਏ ਜਾ ਰਹੇ ਕਾਇਆ-ਕਲਪ ਪ੍ਰੋਗਰਾਮ ਅਧੀਨ ਵੱਡੀ ਪੁਲਾਂਘ ਪੁੱਟਦਿਆਂ ਜ਼ਿਲ੍ਹਾ ਹਸਪਤਾਲ ਮੁਹਾਲੀ ਨੇ ਪੰਜਾਬ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹੇ ਦੀਆਂ ਅੱਠ ਹੋਰ ਸਰਕਾਰੀ ਸਿਹਤ ਸੰਸਥਾਵਾਂ ਨੇ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਇਹ ਵੱਕਾਰੀ ਰੁਤਬੇ ਹਾਸਲ ਹੋਣ ’ਤੇ ਕੇਕ ਕੱਟ ਕੇ ਖ਼ੁਸ਼ੀ ਮਨਾਉਂਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਕਾਇਆਕਲਪ ਪ੍ਰੋਗਰਾਮ ਅਧੀਨ ਹਰ ਸਾਲ ਸਿਹਤ ਸੰਸਥਾਵਾਂ ਨੂੰ ਕਈ ਪੈਮਾਨਿਆਂ ’ਤੇ ਜਾਂਚਿਆ ਜਾਂਦਾ ਹੈ, ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸਾਫ਼-ਸਫ਼ਾਈ, ਮਰੀਜ਼ਾਂ ਦੇ ਬੈਠਣ ਲਈ ਪ੍ਰਬੰਧ, ਸਜਾਵਟ, ਸਟਾਫ਼ ਦੀ ਡਰੈਸ, ਪੀਣ ਵਾਲਾ ਪਾਣੀ, ਪਾਰਕ, ਮਰੀਜ਼ਾਂ ਲਈ ਡਾਕਟਰੀ ਸਹੂਲਤਾਂ, ਹਸਪਤਾਲ ਦਾ ਸਮੁੱਚਾ ਵਾਤਾਵਰਨ ਸ਼ਾਮਲ ਹੁੰਦੇ ਹਨ।
ਉਨ੍ਹਾਂ ਦਸਿਆ ਕਿ ਇਨ੍ਹਾਂ ਪੈਮਾਨਿਆਂ ‘ਤੇ ਜ਼ਿਲ੍ਹਾ ਹਸਪਤਾਲ ਨੇ 100 ’ਚੋਂ 80.2 ਫੀਸਦੀ ਅੰਕ ਹਾਸਲ ਕੀਤੇ ਹਨ। ਮੁੱਢਲਾ ਸਿਹਤ ਕੇਂਦਰਾਂ ਦੀ ਸ਼੍ਰੇਣੀ ਵਿੱਚ ਪੀਐਚਸੀ ਬੂਥਗੜ੍ਹ ਨੇ 81 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਭਰ ’ਚੋਂ ਪਹਿਲਾ ਅਤੇ ਪੰਜਾਬ ਭਰ ’ਚੋਂ ਅੱਠਵਾਂ ਸਥਾਨ ਸਥਾਨ ਮੱਲਿਆ ਹੈ। ਇਸੇ ਤਰ੍ਹਾਂ ਖਰੜ ਸਬ-ਡਵੀਜ਼ਨਲ ਹਸਪਤਾਲ ਨੇ 81.1 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ 10ਵਾਂ ਸਥਾਨ ਅਤੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਨੇ 76.3 ਅੰਕਾਂ ਨਾਲ 17ਵਾਂ ਸਥਾਨ ਹਾਸਲ ਕੀਤਾ ਹੈ। ਕਮਿਊਨਿਟੀ ਹੈਲਥ ਸੈਂਟਰ ਸ਼੍ਰੇਣੀ ਵਿੱਚ ਲਾਲੜੂ ਅਤੇ ਢਕੋਲੀ ਦੇ ਹਸਪਤਾਲਾਂ ਨੇ 77.30 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ 34ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸ਼ਹਿਰੀ ਮੁੱਢਲਾ ਸਿਹਤ ਕੇਂਦਰ ਦੀ ਸ਼੍ਰੇਣੀ ਵਿੱਚ ਮਜਾਤ ਅਤੇ ਮੁੱਲਾਂਪੁਰ ਗਰੀਬਦਾਸ ਦੇ ਸਿਹਤ ਕੇਂਦਰਾਂ ਨੇ ਪੰਜਾਬ ਭਰ ’ਚੋਂ ਕ੍ਰਮਵਾਰ ਚੌਥਾ ਅਤੇ 12ਵਾਂ ਸਥਾਨ ਮੱਲਿਆ ਹੈ। ਹੈਲਥ ਐਂਡ ਵੈਲਨੈਥ ਕੇਂਦਰ ਸਨੇਟਾ ਨੂੰ 74 ਫੀਸਦੀ ਅੰਕਾਂ ਨਾਲ ਪੰਜਾਬ ਭਰ ’ਚੋਂ ਚੌਥਾ ਸਥਾਨ ਮਿਲਿਆ ਹੈ।
ਸਿਵਲ ਸਰਜਨ ਨੇ ਇਨ੍ਹਾਂ ਅਹਿਮ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਨ ਵਾਲੇ ਸਿਹਤ ਅਧਿਕਾਰੀਆਂ ਜਿਨ੍ਹਾਂ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ, ਐਸਐਮਓ ਡਾ. ਵਿਜੇ ਭਗਤ, ਡਾ. ਐਚ.ਐਸ.ਚੀਮਾ, ਡਾ. ਸੰਗੀਤਾ ਜੈਨ ਡੇਰਾਬੱਸੀ, ਡਾ. ਮਨੋਹਰ ਸਿੰਘ ਐਸਐਮਓ ਖਰੜ, ਡਾ. ਜਸਕਿਰਨਦੀਪ ਕੌਰ ਐਸਐਮਓ ਬੂਥਗੜ੍ਹ, ਡਾ. ਪੋਮੀ ਚਤਰਥ, ਡਾ. ਨਵੀਨ ਕੌਸ਼ਿਕ, ਡਾ. ਸੁਰਿੰਦਰਪਾਲ ਕੌਰ, ਡਾ. ਬਬਨਦੀਪ ਕੌਰ, ਡਾ. ਅਰੁਣ ਬਾਂਸਲ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਕਾਇਆਕਲਪ ਪ੍ਰੋਗਰਾਮ ਤਹਿਤ ਹਸਪਤਾਲਾਂ ਦੀ ਚੈਕਿੰਗ ਹੋ ਰਹੀ ਸੀ ਤਾਂ ਉਸ ਵੇਲੇ ਵੀ ਕੋਵਿਡ ਮਹਾਮਾਰੀ ਦਾ ਦੌਰ ਚੱਲ ਰਿਹਾ ਸੀ। ਉਸ ਵੇਲੇ ਸਮੁੱਚਾ ਸਿਹਤ ਅਮਲਾ ਇਸ ਬੀਮਾਰੀ ਦੇ ਖ਼ਾਤਮੇ ਲਈ ਜੱਦੋਜਹਿਦ ਕਰ ਰਿਹਾ ਸੀ ਪਰ ਸਮੁੱਚੇ ਸਟਾਫ਼ ਖ਼ਾਸਕਰ ਅਧਿਕਾਰੀਆਂ ਨੇ ਕੋਵਿਡ ਡਿਊਟੀ ਦੇ ਨਾਲ-ਨਾਲ ਹਸਪਤਾਲਾਂ ਨੂੰ ਹਰ ਪੱਖੋਂ ਬਿਹਤਰ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਿਸ ਕਾਰਨ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਨੂੰ ਹੀ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਕਾਰੀ ਹੋਰ ਜ਼ਿਆਦਾ ਮਿਹਨਤ ਅਤੇ ਲਗਨ ਨਾਲ ਕੰਮ ਕਰਦਿਆਂ ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਵਲ ਨੰਬਰ ‘ਤੇ ਲਿਆਉਣਗੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਹੋਰ ਚੰਗੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …