Share on Facebook Share on Twitter Share on Google+ Share on Pinterest Share on Linkedin ਸਵੱਛ ਭਾਰਤ ਮੁਹਿੰਮ: ਓਲਡ ਸਟੂਡੈਂਟ ਐਸੋਸੀਏਸ਼ਨ ਨੇ ਵਾਈਪੀਐਸ ਸਕੂਲ ਦੇ ਬਾਹਰ ਰੱਖੇ ਡਸਟਬਿਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ: ਯਾਦਵਿੰਦਰਾ ਪਬਲਿਕ ਸਕੂਲ (ਵਾਈਪੀਐਸ) ਦੇ ਪਾਸ ਆਊਟ ਵਿਦਿਆਰਥੀਆਂ ਦੀ ਜਥੇਬੰਦੀ ਓਲਡ ਸਟੂਡੈਂਟ ਐਸੋਸੀਏਸ਼ਨ ਨੇ ਪਹਿਲਕਦਮੀ ਕਰਦਿਆਂ ਸਵੱਛ ਭਾਰਤ ਮੁਹਿੰਮ ਦੇ ਤਹਿਤ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ਸਕੂਲ ਦੇ ਬਾਹਰ ਵੱਖ-ਵੱਖ ਗੇਟਾਂ ਉੱਤੇ ਡਸਟਬਿਨ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਵਿਦਿਆਰਥੀ ਜਥੇਬੰਦੀ ਦੇ ਸਰਗਰਮ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਬਾਹਰ ਸਾਫ਼ ਸਫ਼ਾਈ ਦੇ ਮੱਦੇਨਜ਼ਰ ਸਕੂਲ ਗੇਟ ਨੇੜੇ ਕੂੜਾ ਕਰਕਟ ਸੁੱਟਣ ਲਈ ਡਸਟਬਿਨ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵਾਈਪੀਐਸ ਸਕੂਲ ਨਾਲ ਮਿਲ ਕੇ ਪਾਸ ਆਊਟ ਵਿਦਿਆਰਥੀਆਂ ਵੱਲੋਂ ਸਕੂਲ ਦੇ ਅੰਦਰ ਅਤੇ ਨੇੜਲੇ ਇਲਾਕਿਆਂ ਵਿੱਚ ਵੱਖ ਵੱਖ ਕਿਸਮ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾਣਗੇ। ਇਸ ਮੌਕੇ ਵਾਈਪੀਐਸ ਸਕੂਲ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਟੀ.ਪੀ.ਐਸ. ਵੜੈਚ ਸਮੇਤ ਕੌਂਸਲਰ ਉਪਿੰਦਰਪ੍ਰੀਤ ਕੌਰ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨ ਸਿੰਘ, ਰੇਂਜ ਅਫ਼ਸਰ ਮਨਜੀਤ ਸਿੰਘ, ਸਾਹਿਬਾ ਜੈ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਕੌਰ ਪ੍ਰੀਤੀ, ਬਲਤੇਜ ਸਿੰਘ, ਬਲਕਾਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ