ਸਵੱਛ ਭਾਰਤ ਮਿਸ਼ਨ: ਈਓ ਗੁਰਦੀਪ ਸਿੰਘ ਦੀ ਅਗਵਾਈ ਹੇਠ ਕੁਰਾਲੀ ਵਿੱਚ ਚਲਾਇਆ ਸਫ਼ਾਈ ਅਭਿਆਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਸਤੰਬਰ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਵਿਚ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਦੀ ਦੇਖ ਰੇਖ ਅਤੇ ਕੌਂਸਲਰ ਵਿਨੀਤ ਕਾਲੀਆ ਦੀ ਅਗਵਾਈ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਸਾਫ਼ ਸਫ਼ਾਈ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਦੇ ਹਰੇਕ ਵਾਰਡ ਵਿਚ 15 ਸਤੰਬਰ ਤੋਂ 2 ਅਕਤੂਬਰ ਤੱਕ ਸਫਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਸਾਫ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿਚ ਕੌਂਸਲ ਦੇ ਕਰਮਚਾਰੀਆਂ ਦੀ ਟੀਮ ਇੱਕ ਦਿਨ ਸਫਾਈ ਕਰਦੀ ਹੈ ਜਿਸ ਤਹਿਤ ਅੱਜ ਸਵੱਛ ਭਾਰਤ ਮਿਸ਼ਨ ਤਹਿਤ ਵਾਰਡ ਨੰਬਰ 5 ਵਿੱਚ ਸਾਫ ਸਫਾਈ ਕੀਤੀ ਗਈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਜਾ ਰਹੀ ਸਫਾਈ ਵਿਚ ਕੌਂਸਲ ਕਰਮਚਾਰੀਆਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…