ਸਵੱਛ ਭਾਰਤ ਮਿਸ਼ਨ: ਕੁਰਾਲੀ ਦੇ ਵਾਰਡ ਨੰਬਰ 6 ਵਿੱਚ ਚਲਾਇਆ ਸਫ਼ਾਈ ਅਭਿਆਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਸਤੰਬਰ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਬਾਰਾਂ ਮੰਦਰਾਂ ਵਿੱਚ ਕੌਂਸਲਰ ਦਵਿੰਦਰ ਸਿੰਘ ਠਾਕੁਰ ਦੀ ਅਗਵਾਈ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਸਾਫ ਸਫਾਈ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਦਵਿੰਦਰ ਠਾਕੁਰ ਨੇ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਤਹਿਤ ਵਾਰਡ ਨਾਬਰ 6 ਮਾਡਲ ਟਾਊਨ ਅਤੇ ਬਾਰਾਂ ਮੰਦਰਾਂ ਵਿੱਚ ਸੜਕਾਂ ਤੇ ਨਾਲੀਆਂ ਦੀ ਸਾਫ ਸਫਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿਚ ਕੌਂਸਲ ਦੇ ਕਰਮਚਾਰੀਆਂ ਦੀ ਟੀਮ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਾਫ ਸਫਾਈ ਕੀਤੀ ਗਈ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਜਾ ਰਹੀ ਸਫਾਈ ਵਿਚ ਕੌਂਸਲ ਕਰਮਚਾਰੀਆਂ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…