nabaz-e-punjab.com

ਸਵੱਛ ਭਾਰਤ: ਨਹਿਰੂ ਯੁਵਾ ਕੇਂਦਰ ਨੇ ਜਾਗਰੂਕਤਾ ਰੈਲੀ ਕੱਢੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਜੁਲਾਈ:
ਨਹਿਰੂ ਯੁਵਾ ਕੇਂਦਰ ਐਸ.ਏ.ਐਸ.ਨਗਰ ਵੱਲੋਂ ਸਵੱਛ ਭਾਰਤ ਦਾ ਹਿੱਸਾ ਬਣਦਿਆਂ ਅੱਜ ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਨਹਿਰੂ ਯੁਵਾ ਕੇਂਦਰ ਦੀ ਵਲੰਟੀਅਰ ਰਜ਼ਨੀ, ਅਰਚਨਾ ਮਿਸ਼ਰਾ ਨੇ ਸਕੂਲ ਦੇ ਬੱਚਿਆਂ ਨੂੰ ਆਪਣੇ ਘਰਾਂ ਦੇ ਆਲਾ ਦੁਆਲਾ ਸਾਫ਼ ਰੱਖਣ ਅਤੇ ਸਕੂਲ ਨੂੰ ਸਾਫ਼ ਸੁੱਥਰਾ ਰੱਖਣ ਬਾਰੇ ਜਾਣਕਾਰੀ ਦਿੱਤੀ। ਇਹ ਰੈਲੀ ਸਕੂਲ ਦੇ ਵਿਹੜੇ ’ਚੋਂ ਆਰੰਭ ਹੋ ਕੇ ਪਿੰਡ ਦੇ ਵੱਖ ਵੱਖ ਗਲੀ ਮੁਹੱਲਿਆਂ ਵਿੱਚ ਗਈ। ਇਸ ਦੌਰਾਨ ਸਕੂਲੀ ਬੱਚਿਆਂ ਦੇ ਹੱਥਾਂ ਵਿੱਚ ਸਵੱਛ ਭਾਰਤ ਬਾਰੇ ਬੈਨਰ ਫੜੇ ਹੋਏ ਸਨ। ਇਸ ਮੌਕੇ ਸਕੂਲ ਦੀ ਇੰਚਾਰਜ਼ ਸੋਨੀਆ ਬੇਰੀ, ਮੁਹੰਮਦ ਅਸਲਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਮਿਨਾਕਸ਼ੀ ਨੱਈਅਰ ਤੇ ਸੁਖਵਿੰਦਰ ਸਿੰਘ ਯੂਥ ਕਲੱਬ ਮੈਂਬਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…