Share on Facebook Share on Twitter Share on Google+ Share on Pinterest Share on Linkedin ਸਵੱਛ ਸਰਵੇਖਣ-2023: ਮੁਹਾਲੀ ਨਗਰ ਨਿਗਮ ਨੇ ਰਾਜ ਪੱਧਰੀ ਐਵਾਰਡ ਹਾਸਲ ਕੀਤਾ ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ: ਮੁਹਾਲੀ ਨਗਰ ਨਿਗਮ ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਮੰਤਰਾਲੇ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ 2023 ਵਿੱਚ ‘ਰਾਜ ਪੱਧਰ ਵਰਗ’ ਪੁਰਸਕਾਰ ਜਿੱਤ ਕੇ ਮੀਲ ਪੱਥਰ ਹਾਸਲ ਕੀਤਾ ਹੈ। ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਕਮਿਸ਼ਨਰ ਡਾਕਟਰ ਸ੍ਰੀਮਤੀ ਨਵਜੋਤ ਕੌਰ ਨੇ ਨਗਰ ਨਿਗਮ ਦੀ ਸਫ਼ਾਈ ਦੇ ਖੇਤਰ ਵਿੱਚ ਅਣਥੱਕ ਯਤਨ ਕਰਨ ਵਾਲੀ ਸਮੁੱਚੀ ਟੀਮ ਦੀ ਨੁਮਾਇੰਦਗੀ ਕਰਦਿਆਂ ਇਹ ਐਵਾਰਡ ਹਾਸਲ ਕੀਤਾ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਫ਼ਾਈ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਿਆਂ ਦੇ ਸਮੂਹਿਕ ਸਮਰਪਣ ਕਾਰਨ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਦੇ ਮਾਮਲੇ ਵਿੱਚ ਮੁਹਾਲੀ ਹੁਣ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚੋਂ ਮੋਹਰੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਨਗਰ ਨਿਗਮ ਵੱਲੋਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦੂਜੀਆਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਲਈ ਇਕ ਨਮੂਨਾ ਬਣੇਗੀ। ਇਹ ਪੁਰਸਕਾਰ ਵੀਰਵਾਰ ਨੂੰ ਭਾਰਤ ਮੰਡਪ, ਆਈਟੀਪੀਓ, ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸੰਯੁਕਤ ਕਮਿਸ਼ਨ ਕਿਰਨ ਸ਼ਰਮਾ, ਅਸਿਸਟੈਂਟ ਕਮਿਸ਼ਨਰ ਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਮੇਅਰ ਜੀਤੀ ਨੇ ਸਫ਼ਾਈ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਨਿਗਮ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਜਨਤਕ ਪਖਾਨੇ ਸਮੇਤ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸਫ਼ਾਈ ਖੇਤਰ ਦੀਆਂ ਚੁਨੌਤੀਆਂ ਨੂੰ ਸਵੀਕਾਰ ਕਰਦਿਆਂ ਮੇਅਰ ਜੀਤੀ ਸਿੱਧੂ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਲਈ ਮਸ਼ੀਨੀ ਸਫ਼ਾਈ ਦੀ ਸ਼ੁਰੂਆਤ ਇਨਕਲਾਬੀ ਕਦਮ ਸਾਬਤ ਹੋਵੇਗੀ, ਜਿਸ ਨਾਲ ਮੁਹਾਲੀ ਨੂੰ ਕੌਮੀ ਪੱਧਰ ’ਤੇ ਸਵੱਛ ਭਾਰਤ ਰੈਂਕਿੰਗ ਵਿੱਚ ਉੱਤਮ ਸਥਾਨ ਬਣਾਏਗੀ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ‘ਕੂੜਾ-ਮੁਕਤ ਸ਼ਹਿਰ’ ਬਣਾਉਣ ਦੀ ਵਚਨਬੱਧਤਾ ਦੇ ਨਤੀਜੇ ਵਜੋਂ ਨਗਰ ਨਿਗਮ ਨੇ ‘ਜ਼ੀਰੋ’ ਦਾ ਸ਼ਲਾਘਾਯੋਗ ਟੀਚਾ ਹਾਸਲ ਕਰ ਲਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ