ਸਵੱਛ ਸਰਵੇਖਣ: ਮੁਹਾਲੀ ਨੂੰ ਚੋਟੀ ਦੇ 20 ਸ਼ਹਿਰਾਂ ਵਿੱਚ ਸ਼ਾਮਲ ਕਰਨਾ ਸਾਡਾ ਨਿਸ਼ਾਨਾ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 7 ਜੁਲਾਈ:
ਮੁਹਾਲੀ ਨਗਰ ਨਿਗਮ ਨੇ ਪਿਛਲੇ ਮਹੀਨੇ ਸ਼ੁਰੂ ਹੋਏ ਸਵੱਛ ਸਰਵੇਖਣ-2023 ਸਬੰਧੀ ਆਪਣੀ ਦਰਜਾਬੰਦੀ ਵਿੱਚ ਸੁਧਾਰ ਲਈ ਯਤਨ ਤੇਜ਼ ਕਰ ਦਿੱਤੇ ਹਨ। ਅੱਜ ਇੱਥੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਸਵੱਛ ਸਰਵੇਖਣ ਸਰਵੇਖਣ (1-10 ਲੱਖ ਵਰਗ) ਵਿੱਚ ਪਿਛਲੇ ਸਾਲ ਦੀ ਮਾੜੀ ਕਾਰਗੁਜ਼ਾਰੀ ਦੇ ਕਾਰਨਾਂ ’ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਸ ਵਰ੍ਹੇ ਮੁਹਾਲੀ ਰੈਂਕਿੰਗ ਵਿੱਚ ਮਹੱਤਵਪੂਰਨ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਵੱਛ ਸਰਵੇਖਣ ਸਰਵੇਖਣ ਤਹਿਤ ਮੁਹਾਲੀ ਨੂੰ ਚੋਟੀ ਦੇ 20 ਸ਼ਹਿਰਾਂ ਵਿੱਚ ਸ਼ਾਮਲ ਕਰਨ ਦੇ ਸੰਕਲਪ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਮੇਅਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਮੁਲਾਂਕਣ ਜਨਤਕ ਥਾਵਾਂ ਅਤੇ ਪਖਾਨਿਆਂ ਦੀ ਸਫ਼ਾਈ ’ਤੇ ਆਧਾਰਿਤ ਹੋਵੇਗਾ। ਜਿਸ ਵਿੱਚ ਸ਼ਹਿਰ ਵਾਸੀਆਂ ਤੋਂ ਫੀਡਬੈਕ ਲਈ ਜਾਵੇਗੀ ਅਤੇ ਕੂੜਾ ਇਕੱਠਾ ਕਰਨ, ਇਸ ਨੂੰ ਛਾਂਟਣ ਅਤੇ ਪ੍ਰੋਸੈਸ ਕਰਨ ਵਿੱਚ ਨਗਰ ਪਾਲਿਕਾਵਾਂ ਦੀ ਕਾਰਗੁਜ਼ਾਰੀ ਦੇਖੀ ਜਾਵੇਗੀ।
ਮੇਅਰ ਨੇ ਕਿਹਾ ਕਿ ਮੁਹਾਲੀ ਨੇ ਪਲਾਸਟਿਕ ਦੀ ਇਕ ਵਾਰ ਵਰਤੋਂ ਲਈ ਪਹਿਲਾਂ ਹੀ ਨੋ-ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਨਿਸ਼ਚਿਤ ਤੌਰ ’ਤੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ।
ਜੀਤੀ ਸਿੱਧੂ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਨੂੰ ਕੌਮਾਂਤਰੀ ਪੱਧਰ ’ਤੇ ਵਿਕਸਤ ਕਰਨ ਦੀ ਦੂਰਅੰਦੇਸ਼ੀ ਦੇ ਹਾਂ-ਪੱਖੀ ਨਤੀਜੇ ਹੁਣ ਹਰ ਕਿਸੇ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੀ ਅਣਥੱਕ ਮਿਹਨਤ ਰੰਗ ਲਿਆ ਰਹੀ ਹੈ ਅਤੇ ਮੁਹਾਲੀ ਨੂੰ ਚੰਡੀਗੜ੍ਹ ਦਾ ਅਮੀਰ ਚਚੇਰਾ ਭਰਾ ਕਿਹਾ ਜਾਣਾ ਤੈਅ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਹੋ ਰਿਹਾ ਹੈ ਜੋ ਸਿੱਧੂ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਅੱਜ ਵੀ ਮੁਹਾਲੀ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਉਹ ਕੇਂਦਰ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਅਗਲੇ 3 ਸਾਲਾਂ ਵਿੱਚ ਮੁਹਾਲੀ ਰਾਸ਼ਟਰੀ ਪੱਧਰ ’ਤੇ ਵਪਾਰ, ਉਦਯੋਗ, ਮੈਡੀਕਲ ਅਤੇ ਸਿੱਖਿਆ ਦੀ ਹੱਬ ਬਣੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…