Share on Facebook Share on Twitter Share on Google+ Share on Pinterest Share on Linkedin ਸਵੱਛਤਾ ਮੁਹਿੰਮ: ਪਲਾਸਟਿਕ ਇਕੱਠਾ ਕਰਨ ਲਈ ਨਗਰ ਨਿਗਮ ਸਟਾਫ਼ ਤੇ ਨੌਜਵਾਨਾਂ ਨੇ ਚੁੱਕਿਆ ਝਾੜੂ ਵਾਤਾਵਰਨ ਦੀ ਸ਼ੁੱਧਤਾ ਲਈ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ: ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਖੇਡ ਭਵਨ ਦੇ ਵਿਦਿਆਰਥੀਆਂ ਅਤੇ ਹੋਰਨਾਂ ਨੌਜਵਾਨਾਂ ਐਤਵਾਰ ਨੂੰ ਸਰਕਾਰੀ ਛੁੱਟੀ ਦੇ ਬਾਵਜੂਦ ਇੱਥੋਂ ਦੇ ਫੇਜ਼-9 ਸਥਿਤ ਪੀਸੀਏ ਸਟੇਡੀਅਮ ਦੇ ਬਾਹਰ ਅਤੇ ਹੋਰਨਾਂ ਥਾਵਾਂ ’ਤੇ ਪਲਾਸਕਿਟ ਇਕੱਤਰ ਕਰਕੇ ਸਥਾਨਕ ਰਿਸੋਰਸ ਮੈਨੇਜਮੈਂਟ ਸੈਂਟਰ ਵਿੱਚ ਇਕੱਠਾ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ ਅਤੇ ਪਲਾਸਟਿਕ ਦੀ ਵਰਤੋਂ ਕਰਨ ਨਾਲ ਇਸ ਦੇ ਮਨੁੱਖੀ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਚੌਗਿਰਦੇ ਦੀ ਸਾਂਭ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਵਾਤਾਵਰਨ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਗਰ ਨਿਗਮ ਦੇ ਮੁਲਾਜ਼ਮ ਭਵਜੋਤ ਸਿੰਘ, ਨਰਿੰਦਰ ਸਿੰਘ, ਵੰਦਨਾ ਸੁਖੀਜਾ ਅਤੇ ਮੋਟੀਵੇਟਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ