‘ਸਵੱਛਤਾ ਹੀ ਸੇਵਾ-2024:’ ਮੁਹਾਲੀ ਨਿਗਮ ਨੇ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਆਰੰਭੀ

ਨਬਜ਼-ਏ-ਪੰਜਾਬ, ਮੁਹਾਲੀ, 1 ਅਕਤੂਬਰ:
ਮੁਹਾਲੀ ਨਗਰ ਨਿਗਮ ਵੱਲੋਂ ‘ਸਵੱਛਤਾ ਹੀ ਸੇਵਾ-2024’ ਤਹਿਤ ਨਿਗਮ ਕਮਿਸ਼ਨਰ ਟੀ ਬੇਨਿਥ ਅਤੇ ਸੰਯੁਕਤ ਕਮਿਸ਼ਨਰ ਦੀਪਾਂਕਰ ਗਰਗ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ‘ਮੈਗਾ ਕਲੀਨ-ਅੱਪ ਡਰਾਈਵ’ ਦਾ ਪ੍ਰਬੰਧ ਵੀ ਕੀਤਾ ਗਿਆ। ਜਿਸ ਵਿੱਚ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨੇ ਦੱਸਿਆ ਕਿ ਨਿਗਮ ਅਧਿਕਾਰੀ ਖ਼ੁਦ ਸਫ਼ਾਈ ਮੁਹਿੰਮ ਦਾ ਹਿੱਸਾ ਬਣੇ ਅਤੇ ਸਫ਼ਾਈ ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਦੌਰਾਨ ਸਫ਼ਾਈ ਕਰਮੀਆਂ ਨੇ ਸਵੱਛਤਾ ਹੀ ਸੇਵਾ ਤਹਿਤ ਰੰਗਾਰੰਗ ਪ੍ਰੋਗਰਾਮ ਵੀ ਕੀਤਾ। ਜਿਸ ਵਿੱਚ ਸਭਿਆਚਾਰ ਅਤੇ ਸਫ਼ਾਈ ਅਭਿਆਨ ’ਤੇ ਆਧਾਰਿਤ ਪੇਸ਼ਕਾਰੀਆਂ ਦਿੱਤੀਆਂ। ਸੈਲਫ਼-ਹੈਲਪ ਗਰੁੱਪ ਨੇ ਸਟਾਲਾਂ ਦੀ ਪ੍ਰਦਰਸ਼ਨੀ ਲਗਾਈ। ਜਿਸ ਵਿੱਚ ਸਫ਼ਾਈ ਕਰਮੀਆਂ ਨੇ ਲੋੜ ਮੁਤਾਬਕ ਸਮਾਨ ਦੀ ਖ਼ਰੀਦਦਾਰੀ ਕੀਤੀ।
ਨਿਗਮ ਕਮਿਸ਼ਨਰ ਟੀ ਬੇਨਿਥ ਨੇ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਇਸ ਕੰਮ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਸਪਾਸ ਸਫ਼ਾਈ ਰੱਖਣ।
ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਨਗਰ ਨਿਗਮ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹਰੇਕ ਨਾਗਰਿਕ ਦੇ ਸਮੂਹਿਕ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਚੀਫ਼ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਕੌਂਸਲਰ ਕਮਲਜੀਤ ਸਿੰਘ ਬੰਨੀ, ਸ੍ਰੀਮਤੀ ਅਨੁਰਾਧਾ ਆਨੰਦ, ਦਵਿੰਦਰ ਕੌਰ ਵਾਲੀਆ, ਸਮਾਜ ਸੇਵੀ ਜਤਿੰਦਰ ਆਨੰਦ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਅਤੇ ਨਿਗਮ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…