ਸਵੱਛਤਾ ਪੰਦਰਵਾੜਾ: ਪੁੱਡਾ ਭਵਨ ਮੁਹਾਲੀ ਵਿੱਚ ਰੁੱਖ ਲਗਾਏ

ਪੁੱਡਾ ਦੀ ਮੁੱਖ ਪ੍ਰਸ਼ਾਸਕ ਨੇ ਆਪਣੇ ਹੱਥੀਂ ਇੱਕ ਰੁੱਖ ਲਗਾ ਕੇ ਕੀਤਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਪੰਜਾਬ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ (ਪੁੱਡਾ) ਨੇ ਸਵੱਛਤਾ ਪੰਦਰਵਾੜਾ ਮਨਾਉਣ ਲਈ ਅੱਜ ਇੱਥੇ ਪੁੱਡਾ ਭਵਨ ਸੈਕਟਰ-62 ਵਿਖੇ ਦਰਖੱਤ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਜਿਸ ਦਾ ਉਦਘਾਟਨ ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ ਨੇ ਪੁੱਡਾ ਭਵਨ ਦੇ ਵਿਹੜੇ ਵਿੱਚ ਆਪਣੇ ਹੱਥੀਂ ਇੱਕ ਦਰਖੱਤ ਲਗਾ ਕੇ ਕੀਤਾ। ਇੱਥੇ ਇਹ ਦੱਸਣਯੋਗ ਹੈ ਕਿ 15 ਸਤੰਬਰ ਤੋਂ 1 ਅਕਤੂਬਰ ਤੱਕ ਦੇਸ਼ ਭਰ ਵਿੱਚ ਸਵੱਛਤਾ ਪੰਦਰਵਾੜਾ-2023 ਮਨਾਇਆ ਜਾ ਰਿਹਾ ਹੈ।
ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ ਨੇ ਸਮੂਹ ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਆਪਣੇ ਕੰਮ ਦੇ ਨਾਲ-ਨਾਲ ਆਪਣੇ ਦਫ਼ਤਰ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਕਿਉਂਕਿ ਇਸ ਨਾਲ ਕੰਮ ਦੀ ਆਉਟਪੁੱਟ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਸਵੱਛਤਾ ਪੰਦਰਵਾੜਾ ਮਨਾਉਂਦੇ ਹੋਏ ਸਾਰੀਆਂ ਵਿਸ਼ੇਸ਼ ਵਿਕਾਸ ਅਥਾਰਟੀਆਂ ਵੱਲੋਂ ਪੰਜਾਬ ਭਰ ਦੀਆਂ ਵੱਖ-ਵੱਖ ਅਰਬਨ ਅਸਟੇਟਾਂ ਵਿੱਚ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਖਾਲੀ ਥਾਵਾਂ ’ਤੇ ਰੁੱਖ ਲਗਾਉਣ ਅਤੇ ਸਫ਼ਾਈ ਮੁਹਿੰਮ ਵਿੱਢੀ ਜਾਵੇ ਅਤੇ ਆਮ ਲੋਕਾਂ ਨੂੰ ਆਪਣੇ ਖੇਤਰ ਨੂੰ ਗੰਦਗੀ ਤੋਂ ਮੁਕਤ ਰੱਖਣ ਲਈ ਜਾਗਰੂਕਤਾ ਪ੍ਰੋਗਰਾਮ, ਡਸਟਬਿਨ ਵੰਡਣ ਆਦਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ (ਹੈਡਕੁਆਰਟਰ/ਪਾਲਿਸੀ) ਡਾ. ਦਮਨਦੀਪ ਕੌਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…