Share on Facebook Share on Twitter Share on Google+ Share on Pinterest Share on Linkedin ਸਵਰਨ ਕੌਰ ਚੌਹਾਨ ਬਣੀ ਭਾਜਪਾ ਮਹਿਲਾ ਮੋਰਚਾ ਕੁਰਾਲੀ ਦੀ ਪ੍ਰਧਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਅਗਸਤ: ਸਥਾਨਕ ਸ਼ਹਿਰ ਵਿਚ ਭਾਰਤੀ ਜਨਤਾ ਪਾਰਟੀ ਮੰਡਲ ਕੁਰਾਲੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਮਾਨਸੀ ਚੌਧਰੀ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 14 ਵਿਖੇ ਹੋਈ ਜਿਸ ਵਿਚ ਸਵਰਨ ਕੌਰ ਚੌਹਾਨ ਨੂੰ ਮਹਿਲਾ ਮੋਰਚਾ ਭਾਜਪਾ ਕੁਰਾਲੀ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਵਰਨ ਕੌਰ ਚੌਹਾਨ ਨੂੰ ਮਹਿਲਾ ਮੋਰਚਾ ਭਾਜਪਾ ਕੁਰਾਲੀ ਦੇ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਮਾਨਸੀ ਚੌਧਰੀ ਅਤੇ ਅਨਿਲ ਪਰਾਸਰ ਮੈਂਬਰ ਪੰਜਾਬ ਕਾਰਜਨਕਾਰਨੀ ਪੰਜਾਬ ਨੇ ਕਿਹਾ ਕਿ ਪਾਰਟੀ ਨੂੰ ਵਾਰਡ ਪੱਧਰ ਤੇ ਮਜਬੂਤ ਕਰਨ ਲਈ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਮੁੜ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ। ਇਸ ਦੌਰਾਨ ਨਵੀਂ ਚੁਣੀ ਪ੍ਰਧਾਨ ਸਵਰਨ ਕੌਰ ਚੌਹਾਨ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਲਗਾਈ ਸੇਵਾ ਨੂੰ ਤਨ ਮਨ ਧਨ ਨਾਲ ਨਿਭਾਊਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਉਹ ਵਾਰਡ ਪੱਧਰ ਤੇ ਇਕਾਈਆਂ ਦਾ ਗਠਨ ਕਰਨਗੇ ਤਾਂ ਜੋ ਸ਼ਹਿਰ ਵਿਚ ਭਾਜਪਾ ਨੂੰ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਅੱਗੇ ਲਿਆਂਦਾ ਜਾ ਸਕੇ। ਇਸ ਮੌਕੇ ਲਖਵੀਰ ਲੱਕੀ ਮੀਤ ਪ੍ਰਧਾਨ ਨਗਰ ਕੌਂਸਲ, ਮਾਸਟਰ ਹਰਚਰਨ ਸਿੰਘ ਸਾਬਕਾ ਪ੍ਰਧਾਨ, ਭੋਲਾ ਨਾਥ ਭਾਟੀਆ ਸਾਬਕਾ ਪ੍ਰਧਾਨ, ਰਾਜ ਰਾਣੀ, ਤਰਸੇਮ ਭਗੀਰਥ ਮੰਡਲ ਪ੍ਰਧਾਨ, ਕਾਂਤਾ ਦੇਵੀ, ਹਰਪ੍ਰੀਤ ਕੌਰ, ਸੀਮਾ ਰਾਣੀ, ਕਿਰਨ ਕੌਰ, ਚਰਨਜੀਤ ਕੌਰ, ਪ੍ਰੀਤਮ ਕੌਰ, ਮਧੂ ਬਾਲਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ