nabaz-e-punjab.com

ਪਿੰਡ ਬਲੌਂਗੀ ਵਿੱਚ ਬਿਨਾਂ ਲਾਇਸੈਂਸ ਤੋਂ ਤਿਆਰ ਕੀਤੀ ਜਾ ਰਹੀ ਹੈ ਮਿਠਾਈ

ਮਿਸ਼ਨ ਤੰਦਰੁਸਤ ਪੰਜਾਬ: ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਮਿਠਾਈ ਦੀਆਂ ਦੁਕਾਨਾਂ ਦੀ ਜਾਂਚ, ਸੈਂਪਲ ਭਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਜ਼ਿਲ੍ਹਾ ਸਿਹਤ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀਆਂ ਹਦਾਇਤਾਂ ਅਨੁਸਾਰ ਅੱਜ ਇੱਥੋਂ ਦੇ ਨੇੜਲੇ ਕਸਬਾ ਨੁਮਾ ਪਿੰਡ ਬਲੌਂਗੀ ਵਿੱਚ ਮਿਠਾਈ ਦੀਆਂ ਕਈ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਬਿਨਾਂ ਲਾਇਸੈਂਸ ਤੋਂ ਮਿਠਾਈ ਤਿਆਰ ਕਰਨ ਦਾ ਖੁਲਾਸਾ ਹੋਇਆ। ਸਬੰਧਤ ਦੁਕਾਨਦਾਰਾਂ ਕੋਲ ਸਿਰਫ਼ ਲਾਇਸੈਂਸ ਲੈਣ ਲਈ ਅਪਲਾਈ ਕੀਤੇ ਬਿਨੈ ਪੱਤਰ ਰਸੀਦ ਹੀ ਸੀ।
ਇਸ ਕਾਰਵਾਈ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜਬੀਰ ਸਿੰਘ ਕੰਗ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਸ੍ਰੀ ਕੰਗ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੌਮੀ ਤਿਉਹਾਰਾਂ ਦੇ ਮੱਦੇਨਜ਼ਰ ਬਲੌਂਗੀ ਖੇਤਰ ਵਿੱਚ ਵੱਡੇ ਪੱਧਰ ’ਤੇ ਦੂਸ਼ਿਤ ਮਿਠਾਈ ਤਿਆਰ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਸਮੇਤ ਬਲੌਂਗੀ ਵਿੱਚ ਪਹੁੰਚ ਗਏ ਅਤੇ ਮਿਠਾਈ ਬਣਾਉਣ ਵਾਲੀਆਂ ਕਈ ਦੁਕਾਨਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਿਠਾਈ ਬਣਾਉਣ ਵਾਲੀਆਂ ਜਿਨ੍ਹਾਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ, ਉੱਥੇ ਸਾਫ਼ ਸਫ਼ਾਈ ਦੀ ਕਾਫੀ ਘਾਟ ਸੀ ਅਤੇ ਜਾਂਚ ਦੌਰਾਨ ਕਾਫੀ ਦੂਸ਼ਿਤ ਮਿਠਾਈ ਲੱਡੂ ਵਗੈਰਾ ਵੀ ਮਿਲੇ ਹਨ। ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਕਰਵਾਈ ਕਰਦਿਆਂ ਨਸ਼ਟ ਕੀਤਾ ਗਿਆ ਹੈ ਤਾਂ ਜੋ ਦੁਕਾਨਦਾਰ ਪੈਸਿਆਂ ਦੇ ਲਾਲਚ ਵਿੱਚ ਦੂਸ਼ਿਤ ਮਿਠਾਈ ਲੋਕਾਂ ਨੂੰ ਨਾ ਵੇਚ ਸਕਣ।
ਡਾ. ਕੰਗ ਨੇ ਦੱਸਿਆ ਕਿ ਇਸ ਦੌਰਾਨ ਮਿਠਾਈ, ਮੱਠੀਆਂ ਅਤੇ ਮਿਠਾਈ ਤਿਆਰ ਕਰਨ ਲਈ ਵਰਤੇ ਜਾਂਦੇ ਖਾਧ ਪਦਾਰਥਾਂ ਦੇ 5 ਸੈਂਪਲ ਭਰ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ ਹਨ। ਉਂਜ ਚੈਕਿੰਗ ਦੌਰਾਨ ਦੁਕਾਨਦਾਰ ਸਿਹਤ ਵਿਭਾਗ ਦੀ ਟੀਮ ਨੂੰ ਲਾਇਸੈਂਸ ਵੀ ਨਹੀਂ ਦਿਖਾ ਸਕੇ। ਦੁਕਾਨਦਾਰਾਂ ਕੋਲ ਸਿਰਫ਼ ਲਾਇਸੈਂਸ ਲੈਣ ਲਈ ਅਪਲਾਈ ਕੀਤੇ ਬਿਨੈ ਪੱਤਰ ਦੀਆਂ ਰਸੀਦਾਂ ਹੀ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਅੰਦਰ ਸਫ਼ਾਈ ਅਤੇ ਹੋਰ ਖ਼ਾਮੀਆਂ ਦੂਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰੀਚੈਕਿੰਗ ਦੌਰਾਨ ਮੁੜ ਕੋਈ ਕਮੀ ਪੇਸ਼ੀ ਪਾਈ ਗਈ ਤਾਂ ਸਬੰਧਤ ਦੁਕਾਨਦਾਰ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕੋਲਡ ਸਟੋਰਾਂ ਅਤੇ ਮਿਠਾਈ ਬਣਾਉਣ ਵਾਲੀਆਂ ਫੈਕਟਰੀਆਂ ਅਤੇ ਹੋਰ ਗੋਦਾਮਾਂ ’ਤੇ ਛਾਪੇਮਾਰੀ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਇੰਸਪੈਕਟਰ ਅਨਿਲ ਕੁਮਾਰ ਅਤੇ ਹੋਰ ਟੀਮ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …